ਸੰਗਰੂਰ ਦੇ ਕਿਸਾਨ ਦੀ ਚਮਕੀ ਕਿਸਮਤ, ਰਾਤੋ-ਰਾਤ ਹੋਇਆ ਮਾਲੋ-ਮਾਲ

By  Riya Bawa September 23rd 2021 08:11 PM -- Updated: September 23rd 2021 08:15 PM

ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਪਾਪੜਾ ਦਾ ਇੱਕ ਕਿਸਾਨ ਪੰਜਾਬ ਸਟੇਟ ਡੀਅਰ 500 ਦੀ ਹਫ਼ਤਾਵਾਰੀ ਲਾਟਰੀ ਦਾ ਪਹਿਲਾ ਇਨਾਮ (75 ਲੱਖ ਰੁਪਏ) ਜਿੱਤ ਕੇ ਰਾਤੋ-ਰਾਤ ਲੱਖਪਤੀ ਬਣ ਗਿਆ।

ਗੱਲਬਾਤ ਦੌਰਾਨ ਪਤਾ ਲੱਗਿਆ ਕਿ 75 ਸਾਲਾ ਮੋਹਰ ਸਿੰਘ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਹੈ ਅਤੇ ਉਸਨੇ ਆਪਣੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇੱਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤ ਲਵੇਗਾ।

ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਇੱਥੇ ਜਮ੍ਹਾਂ ਕਰਵਾਉਣ ਤੋਂ ਬਾਅਦ ਖੁਸ਼ਕਿਸਮਤ ਜੇਤੂ ਨੇ ਇਸ ਬੁਢਾਪੇ ਵਿੱਚ ਉਸ ਉੱਤੇ ਅਸ਼ੀਰਵਾਦ ਦੇਣ ਲਈ ਪਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨ ਨੂੰ ਭਰੋਸਾ ਵੀ ਦਿੱਤਾ ਹੈ ਕਿ ਇਨਾਮੀ ਰਾਸ਼ੀ ਛੇਤੀ ਹੀ ਉਸਦੇ ਬੈਂਕ ਖਾਤੇ ਵਿੱਚ ਜਮ੍ਹਾ ਹੋ ਜਾਵੇਗੀ।

-PTC News

Related Post