ਰਾਜਧਾਨੀ ਦੇ ITO ਖੇਤਰ 'ਚ ਪਹੁੰਚਿਆ ਕਿਸਾਨ ਮਾਰਚ , ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ

By  Shanker Badra January 26th 2021 01:19 PM

ਨਵੀਂ ਦਿੱਲੀ : ਦੇਸ਼ ਭਰ 'ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ  (Republic Day Parade) ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਹੈ। ਓਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟਰੈਕਟਰ ਪਰੇਡ ਕੱਢ ਹਨ।

ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ 'ਤੇ ਪੁਲਿਸ ਦੇ ਬੈਰੀਕੇਡ ਤੋੜ ਕੇ ਕਿਸਾਨ ਦਿੱਲੀ ਅੰਦਰ ਦਾਖ਼ਲ ਹੋ ਗਏ ਹਨ। ਇਸ ਦੇ ਨਾਲ ਹੀ ਮਕਰਬਾ ਚੌਕ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਬੁੜਾਰੀ ਅਤੇ ਨੰਗਲੋਈ ਵਿਚ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਰਾਜਧਾਨੀ ਦੀਆਂ ਸਰਹੱਦਾਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਤੇ ਆਰਜ਼ੀ ਕੰਧਾਂ ਵੀ ਲਗਾਈਆਂ ਗਈਆਂ ਹਨ ਪਰ ਕਿਸਾਨਾਂ ਨੂੰ ਇਹ ਕੰਧਾਂ ਜਾਂ ਬੈਰੀਕੇਡ ਰੋਕ ਨਹੀਂ ਪਾ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਮੁਕਰਬਾ ਚੌਕ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ ,ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

Kisan Tractor Parade : Protesting farmers between Delhi Police Clash in ITO area of the national capital ਰਾਜਧਾਨੀ ਦੇ ITO ਖੇਤਰ 'ਚ ਪਹੁੰਚਿਆ ਕਿਸਾਨ ਮਾਰਚ , ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ

ਦਿੱਲੀ ਦੀਆਂ ਸੜਕਾਂ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇਰਾਸ਼ਟਰੀ ਰਾਜਧਾਨੀ ਦੇ ਆਈਟੀਓ ਖੇਤਰ ਵਿੱਚ ਬੱਸਾਂ ਲਗਾ ਕੇ ਸੜਕ ਜਾਮ ਕਰ ਦਿੱਤੀ ਹੈ। ਜਦੋਂ ਕਿਸਾਨ ਅੱਗੇ ਵੱਧਣ ਲੱਗੇ ਤਾਂ ਪੁਲਿਸ ਨੇ ਕਿਸਾਨਾਂ ਦੇ ਟਰੈਕਟਰਾਂ ਦੀ ਭੰਨਤੋੜ ਕਰ ਦਿੱਤੀ ਹੈ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਸਾਹਮਣੇ ਪੁਲਿਸ ਬੈਰੀਕੇਡ ਤੋੜ ਦਿੱਤੇ ਹਨ।

Kisan Tractor Parade : Protesting farmers between Delhi Police Clash in ITO area of the national capital ਰਾਜਧਾਨੀ ਦੇ ITO ਖੇਤਰ 'ਚ ਪਹੁੰਚਿਆ ਕਿਸਾਨ ਮਾਰਚ , ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ

ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ (Farmers Protest ) 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ।

-PTCNews

Related Post