ਅੰਤਰਰਾਸ਼ਟਰੀ ਨਗਰ ਕੀਰਤਨ ਦਾ ਪੱਛਮੀ ਬੰਗਾਲ 'ਚ ਭਰਵਾਂ ਸੁਆਗਤ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟੇਕਿਆ ਮੱਥਾ (ਵੀਡੀਓ)

By  Jashan A August 30th 2019 12:48 PM

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਪੱਛਮੀ ਬੰਗਾਲ 'ਚ ਭਰਵਾਂ ਸੁਆਗਤ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟੇਕਿਆ ਮੱਥਾ (ਵੀਡੀਓ),ਕਲਕੱਤਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਪੱਛਮੀ ਬੰਗਾਲ ਦੀ ਧਰਤੀ 'ਤੇ ਪਹੁੰਚ ਚੁੱਕਾ ਹੈ।

International Nagar Kirtan ਜਿਸ ਦੌਰਾਨ ਇਥੇ ਜਿਥੇ ਸੰਗਤਾਂ ਨੇ ਇਤਿਹਾਸਕ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ, ਉਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ।

International Nagar Kirtan ਇਸ ਮੌਕੇ ਮੁੱਖ ਮੰਤਰੀ ਨੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਮਮਤਾ ਬੈਨਰਜੀ ਨੇ ਆਪਣਾ ਸਿਰ ਢਕਿਆ ਹੋਇਆ ਹੈ ਅਤੇ ਹੱਥ ਜੋੜ ਕੇ ਅਰਦਾਸ ਕਰ ਰਹੇ ਹਨ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ।ਇਸ ਦੌਰਾਨ ਗੱਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਹਨ।

International Nagar Kirtan ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਦੇ ਸਮੇਂ ਤੋਂ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਰ ਪੜਾਅ ’ਤੇ ਸੰਗਤ ਦਾ ਭਰਵੀਂ ਸ਼ਮੂਲੀਅਤ ਹੋ ਰਹੀ ਹੈ।

-PTC News

Related Post