ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਦੋ ਗੰਭੀਰ ਜ਼ਖ਼ਮੀ

By  Shanker Badra August 7th 2019 02:20 PM

ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਦੋ ਗੰਭੀਰ ਜ਼ਖ਼ਮੀ:ਕੋਟ ਈਸੇ ਖਾਂ : ਪੰਜਾਬ ‘ਚ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਸੜਕਾਂ ‘ਤੇ ਆਵਾਰਾ ਪਸ਼ੂ ਆਮ ਹੀ ਦਿਖਾਈ ਦਿੰਦੇ ਹਨ। ਇਹ ਆਵਾਰਾ ਪਸ਼ੂ ਕਈ ਵਾਰ ਤਾਂ ਸਾਡੀ ਮੌਤ ਦਾ ਕਾਰਨ ਵੀ ਬਣ ਜਾਂਦੇ ਹਨ। ਪੰਜਾਬ ਵਿੱਚ ਆਵਾਰਾ ਘੁੰਮਣ ਵਾਲੇ ਪਸ਼ੂਆਂ ਕਰਕੇ ਸੜਕਾਂ ‘ਤੇ ਨਿੱਤ ਹਾਦਸੇ ਹੋ ਰਹੇ ਹਨ। ਇਨ੍ਹਾਂ ਪਸ਼ੂਆਂ ਦਾ ਸ਼ਿਕਾਰ ਹੋਣ ਤੋਂ ਬਾਅਦ ਕਈ ਲੋਕ ਜ਼ਖ਼ਮੀ ਹੋ ਚੁੱਕੇ ਹਨ ਤੇ ਕਈਆਂ ਦੀ ਜਾਨ ਜਾ ਚੁੱਕੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਪੰਜਾਬ ਦੇ ਧਰਮਕੋਟ ਨਜ਼ਦੀਕ ਵਾਪਰਿਆ ਹੈ।

Kot Ise Khan Two youths Death in road accident ,Two seriously injured ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਦੋ ਗੰਭੀਰ ਜ਼ਖ਼ਮੀ

ਮਿਲੀ ਜਾਣਕਾਰੀ ਅਨੁਸਾਰ ਮਾਤਾ ਚਿੰਤਪੁਰਨੀ (ਹਿਮਾਚਲ ਪ੍ਰਦੇਸ਼ ) ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਇਲਾਕਾ ਕੋਟ ਈਸੇ ਖਾਂ ਦੇ ਦੋ ਨੌਜਵਾਨਾਂ ਦੀ ਧਰਮਕੋਟ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ।ਦੱਸਿਆ ਜਾਂਦਾ ਹੈ ਕਿ ਬੀਤੀ ਰਾਤ 10 ਵਜੇ ਦੇ ਕਰੀਬ ਇਨ੍ਹਾਂ ਨੌਜਵਾਨਾਂ ਦੀ ਕਾਰ ਇੱਕ ਆਵਾਰਾ ਪਸ਼ੂ ਨਾਲ ਟਕਰਾ ਗਈ ਅਤੇ ਬੇਕਾਬੂ ਹੋ ਕੇ ਖੜ੍ਹੇ ਟਰੱਕ ਦੇ ਪਿੱਛੇ ਜਾ ਵੜੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

Kot Ise Khan Two youths Death in road accident ,Two seriously injured ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਦੋ ਗੰਭੀਰ ਜ਼ਖ਼ਮੀ

ਮ੍ਰਿਤਕਾਂ ਦੀ ਪਹਿਚਾਣ ਅਜੇਪਾਲ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਮੂਸੇ ਵਾਲਾ ਅਤੇ ਵਿਕਾਸ ਅਰੋੜਾ ਪੁੱਤਰ ਕੀਮਤੀ ਲਾਲ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ, ਜਦਕਿ ਮ੍ਰਿਤਕ ਵਿਕਾਸ ਅਰੋੜਾ ਦਾ ਛੋਟਾ ਭਰਾ ਮੋਹਿਤ ਅਰੋੜਾ ਅਤੇ ਚਚੇਰਾ ਭਰਾ ਮਨੋਜ ਅਰੋੜਾ ਵਾਸੀ ਕੋਟ ਈਸੇ ਖਾਂ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ।

Kot Ise Khan Two youths Death in road accident ,Two seriously injured ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ, ਦੋ ਗੰਭੀਰ ਜ਼ਖ਼ਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਸੋਗ ਵਜੋਂ ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜ਼ਿਕਰਯੋਗ ਹੈ ਕਿ 6 ਅਗਸਤ 2017 ਨੂੰ ਹੀ ਕੋਟ ਈਸੇ ਖਾਂ ਦੇ 4 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਤਫ਼ਾਕ ਨਾਲ ਇਹ ਹਾਦਸਾ ਵੀ 6 ਅਗਸਤ ਨੂੰ ਹੀ ਉਸੇ ਸਮੇਂ ਵਾਪਰਨ ਕਾਰਨ ਸ਼ਹਿਰ ਅੰਦਰ ਇੱਕ ਵਾਰ ਫਿਰ ਸੋਗ ਦੀ ਲਹਿਰ ਦੌੜ ਗਈ ਹੈ।

-PTCNews

Related Post