ਕੋਟਕਪੂਰਾ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਝਟਕਾ

By  Jashan A November 15th 2019 03:07 PM

ਕੋਟਕਪੂਰਾ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਝਟਕਾ,ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਅੱਜ ਫਰੀਦਕੋਟ ਅਦਾਲਤ 'ਚ ਸੁਣਵਾਈ ਹੋਈ। ਜਿਸ ਦੌਰਾਨ ਅਦਾਲਤ ਨੇ ਇਸ ਮਾਮਲੇ 'ਚ ਨਾਮਜ਼ਦ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀਆਂ ਰਵੀਜਨ ਪਟੀਸ਼ਨਾਂ ਖਾਰਜ ਕਰ ਦਿੱਤੀਆਂ।

ਜਿਸ ਦੌਰਾਨ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ 29 ਨਵੰਬਰ ਨੂੰ ਦੋਸ਼ ਤੈਅ ਕਰਨ ਨੂੰ ਲੈ ਕੇ ਅਦਾਲਤ 'ਚ ਬਹਿਸ ਕੀਤੀ ਜਾਵੇਗੀ।

ਹੋਰ ਪੜ੍ਹੋ:ਦੁਨੀਆਂ ਦੀ ਸਭ ਤੋਂ ਵੱਡੀ ਕੰਪਨੀ ਗੂਗਲ ਨੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬਦਲੀ ਪਾਲਿਸੀ

ਅੱਜ ਸਾਬਕਾ SSP ਚਰਨਜੀਤ ਸ਼ਰਮਾ,SP ਬਲਜੀਤ ਸਿੰਘ ਸਿੱਧੂ,SP ਪਰਮਜੀਤ ਸਿੰਘ ਪੰਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਦਾਲਤ 'ਚ ਪੇਸ਼ ਹੋਏ।

-PTC News

Related Post