ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਰੇ ਨਾਮਜ਼ਦਾਂ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ

By  Jashan A September 27th 2019 01:24 PM

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਰੇ ਨਾਮਜ਼ਦਾਂ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ,ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ ਸਾਰੇ ਨਾਮਜ਼ਦ ਅੱਜ ਫਰੀਦਕੋਟ ਅਦਾਲਤ 'ਚ ਪੇਸ਼ ਹੋਏ। ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਐੱਸ.ਪੀ. ਪਰਮਜੀਤ ਸਿੰਘ ਪੰਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਐੱਮ.ਐੱਲ.ਏ. ਮਨਤਾਰ ਸਿੰਘ ਬਰਾੜ ਅੱਜ ਅਦਾਲਤ 'ਚ ਪੇਸ਼ ਹੋਏ।

ਜਿਸ ਦੌਰਾਨ ਅਦਾਲਤ ਨੇ ਸੁਣਵਾਈ ਮੁੜ ਮੁਲਤਵੀ ਕਰ ਦਿੱਤੀ ਗਈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਅਕਤੂਬਰ ਨੂੰ ਹੋਵੇਗੀ।

-PTC News

Related Post