ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਤਕਾਲੀ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਕੀਤਾ ਗ੍ਰਿਫ਼ਤਾਰ

By  Shanker Badra June 25th 2020 01:47 PM -- Updated: June 25th 2020 01:50 PM

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਤਕਾਲੀ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਕੀਤਾ ਗ੍ਰਿਫ਼ਤਾਰ:ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਅੱਜ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਥਾਣਾ ਸਿਟੀ ਕੋਟਕਪੁਰਾ ਦੇ (ਤਤਕਾਲੀ )ਉਸ ਵੇਲੇ ਦੇ ਐਸ.ਐਚ.ਓ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਦੇ ਇਲਾਵਾ ਬਹਿਬਲ ਕਲਾਂ ਗੋਲੀਕਾਂਡ 'ਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਗ੍ਰਿਫਤਾਰ ਕੀਤੇ ਗਏ ਸੋਹੇਲ ਸਿੰਘ ਬਰਾੜ ਅਤੇ ਪੰਕਜ ਮੋਟਰਜ਼ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਬਾਂਸਲ ਦਾ ਪੁਲਸ ਰਿਮਾਂਡ ਖਤਮ ਹੋਣ 'ਤੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਥੋਂ ਦੇ ਡਿਊਟੀ ਮੈਜਿਸਟ੍ਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ 'ਤੇ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ।

ਜਾਣਕਾਰੀ ਅਨੁਸਾਰ ਬਹੁਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੁਲਿਸ ਨੇ ਇਸ ਤੋਂ ਪਹਿਲਾਂ ਫਰੀਦਕੋਟ ਦੇ ਐੱਡਵੋਕੇਟ ਸੋਹੇਲ ਸਿੰਘ ਬਰਾੜ 'ਤੇ ਅਤੇ ਪੰਕਜ ਮੋਟਰਜ਼ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਬਾਂਸਲ ਨੂੰ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ  ਐੱਸ.ਆਈ.ਟੀ. ਵੱਲੋਂ  ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਸਮੇਤ ਤੀਜੀ ਗ੍ਰਿਫ਼ਤਾਰੀ ਹੈ।

-PTCNews

Related Post