ਕੋਟਕਪੂਰਾ 'ਚ ਜਾਗੋ ਦੌਰਾਨ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ

By  Jashan A September 8th 2019 12:31 PM

ਕੋਟਕਪੂਰਾ 'ਚ ਜਾਗੋ ਦੌਰਾਨ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ,ਕੋਟਕਪੂਰਾ: ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਮੁਹੱਲਾ ਜੌੜੀਆਂ ਚੱਕੀਆਂ ਨੇੜੇ ਬੀਤੀ ਰਾਤ ਇੱਕ ਵਿਆਹ ਮੌਕੇ ਕੱਢੀ ਜਾ ਰਹੀ ਜਾਗੋ ਦੌਰਾਨ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Firingਜਿਸ ਦੌਰਾਨ 1 ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ (16) ਪੁੱਤਰ ਅਜੇ ਕੁਮਾਰ ਵਜੋਂ ਹੋਈ ਹੈ।

ਹੋਰ ਪੜ੍ਹੋ:PUBG ਮੋਬਾਈਲ ਗੇਮ ਖੇਡਦਾ-ਖੇਡਦਾ ਖੂਹ 'ਚ ਡਿੱਗਾ ਨੌਜਵਾਨ, ਹੋਈ ਮੌਤ

ਜਾਣਕਾਰੀ ਮੁਤਾਬਕ ਰਾਤੀਂ ਕਰੀਬ 9.30 ਵਜੇ ਜਾਗੋ ਸਮੇਂ ਪਾਰਟੀ ਚੱਲ ਰਹੀ ਸੀ ਤਾਂ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਅੰਕੁਸ਼ ਅਰੋੜਾ ਆਸ਼ੂ (25) ਪੁੱਤਰ ਹਰਨਾਮ ਸਿੰਘ ਵਾਸੀ ਕੋਟਕਪੂਰਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

Firingਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੋਂ ਆਸ਼ੂ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਉਸ ਨੂੰ ਲੁਧਿਆਣਾ ਰੈਫਰ ਕੀਤਾ ਗਿਆ।ਇਸ ਘਟਨਾ ਦੇ ਸੰਬੰਧ 'ਚ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਆਰੰਭ ਕਰ ਦਿੱਤੀ ਹੈ।

-PTC News

Related Post