ਕੁੱਝ ਦਿਨਾਂ ਬਾਅਦ ਜਾਣਾ ਸੀ ਵਿਆਹੁਣ, ਅਚਾਨਕ ਵਾਪਰਿਆ ਇਹ ਭਾਣਾ, ਪਰਿਵਾਰ 'ਚ ਛਾਇਆ ਮਾਤਮ!

By  Joshi November 12th 2018 02:32 PM

ਕੁੱਝ ਦਿਨਾਂ ਬਾਅਦ ਜਾਣਾ ਸੀ ਵਿਆਹੁਣ, ਅਚਾਨਕ ਵਾਪਰਿਆ ਇਹ ਭਾਣਾ, ਪਰਿਵਾਰ 'ਚ ਛਾਇਆ ਮਾਤਮ!,ਕੋਟਕਪੂਰਾ: ਪੰਜਾਬ 'ਚ ਲਗਾਤਾਰ ਸੜਕ ਹਾਦਸਿਆਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹੈ, ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਕੋਟਕਪੂਰਾ ਤੋਂ ਸਾਹਮਣੇ ਆਇਆ ਹੈ। ਜਿਥੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੁਲ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।

ਜਿਸ ਦੌਰਾਨ ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਨੌਜਵਾਨ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਅਤੇ ਟਰਾਲੀ ਦੀ ਭਿਆਨਕ ਟੱਕਰ ਹੋਣ ਦੇ ਕਾਰਨ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਇਕ ਲੜਕਾ ਉਹ ਵੀ ਸ਼ਾਮਲ ਹੈ, ਜਿਸ ਦਾ 22 ਨਵੰਬਰ ਨੂੰ ਵਿਆਹ ਸੀ ਅਤੇ ਆਪਣੇ ਵਿਆਹ ਦੇ ਕਾਰਡ ਵੰਡਣ ਜਾ ਰਿਹਾ ਸੀ।

ਹੋਰ ਪੜ੍ਹੋ: ਪਟਿਆਲਾ ‘ਚ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 1 ਦੀ ਮੌਤ (ਤਸਵੀਰਾਂ)

ਨੌਜਵਾਨਾਂ ਦੀ ਪਛਾਣ ਬਠਿੰਡਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ, ਸੱਤਪਾਲ ਸਿੰਘ, ਜਲੰਧਰ ਸਿੰਘ ਦੇ ਰੂਪ ਵਿਚ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲੈਂਦੇ ਹੋਏ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਾਰਤੀ ਕਰਵਾਇਆ ਅਤੇ ਮ੍ਰਿਤਕਾ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

—PTC News

Related Post