ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਮਿਲੀ ਜ਼ਮਾਨਤ

By  Shanker Badra April 11th 2019 06:00 PM

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਮਿਲੀ ਜ਼ਮਾਨਤ:ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐਸ .ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਈ ਹੈ।ਇਸ ਦੌਰਾਨ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਨੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐੱਫ.ਆਈ.ਆਰ ਨੰਬਰ- 129 ਦੇ ਤਹਿਤ ਜ਼ਮਾਨਤ ਦੇ ਦਿੱਤੀ ਹੈ। [caption id="attachment_281678" align="aligncenter" width="300"]Kotkapura shootout case Former SSP Charanjit Sharma bail ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਮਿਲੀ ਜ਼ਮਾਨਤ[/caption] ਦੱਸ ਦੇਈਏ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਸਿੱਟ ਵੱਲੋਂ ਬੀਤੇ ਦਿਨੀਂ ਹੁਸ਼ਿਆਰਪੁਰ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਸੀ।ਉਨ੍ਹਾਂ ਨੂੰ ਅੱਜ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਰਾਹਤ ਮਿਲੀ ਹੈ ਪਰ ਬਹਿਬਲ ਕਲਾਂ ਮਾਮਲੇ ਵਿੱਚ ਅਜੇ ਕੋਈ ਰਾਹਤ ਨਹੀਂ ਮਿਲੀ ,ਜਿਸ ਕਰਕੇ ਚਰਨਜੀਤ ਸ਼ਰਮਾ ਨਿਆਂਇਕ ਹਿਰਾਸਤ 'ਚ ਰਹਿਣਗੇ।ਫ਼ਿਲਹਾਲ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿੱਚ ਬੰਦ ਹਨ। [caption id="attachment_281676" align="aligncenter" width="300"]Kotkapura shootout case Former SSP Charanjit Sharma bail ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਮਿਲੀ ਜ਼ਮਾਨਤ[/caption] ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ। -PTCNews

Related Post