Kulgam Encounter: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ 'ਚ 6 ਅੱਤਵਾਦੀ ਕੀਤੇ ਢੇਰ

By  Riya Bawa December 30th 2021 12:03 PM -- Updated: December 30th 2021 05:16 PM

Kulgam Encounter: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਕੁਲਗਾਮ 'ਚ 6 ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਮਿਰਹਾਮਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।

ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਤਿੰਨ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਆਪਰੇਸ਼ਨ ਬਾਰੇ ਜਾਣਕਾਰੀ ਦਿੱਤੀ।

Gunfight Between Security Forces And Terrorists In Jammu And Kashmir's Pulwama

ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼ ਦੇ 6 ਅੱਤਵਾਦੀ ਦੋ ਵੱਖ-ਵੱਖ ਮੁਕਾਬਲਿਆਂ 'ਚ ਮਾਰੇ ਗਏ। ਮਾਰੇ ਗਏ ਅੱਤਵਾਦੀਆਂ 'ਚੋਂ ਹੁਣ ਤੱਕ 4 ਦੀ ਪਛਾਣ (2) ਪਾਕਿਸਤਾਨੀ ਅਤੇ (2) ਸਥਾਨਕ ਅੱਤਵਾਦੀਆਂ ਵਜੋਂ ਹੋਈ ਹੈ। ਬਾਕੀ 2 ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਸਾਡੇ ਲਈ ਵੱਡੀ ਸਫਲਤਾ: ਆਈਜੀਪੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਮਿਰਹਾਮਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ।

Jammu and Kashmir: Encounter underway between terrorists, security forces in Awantipora | India News | Zee News

ਕੁਲਗਾਮ ਮੁਕਾਬਲੇ 'ਚ ਇਕ ਪਾਕਿ ਅੱਤਵਾਦੀ ਸਮੇਤ 3 ਅੱਤਵਾਦੀ ਮਾਰੇ ਗਏ। ਜੈਸ਼ ਦੇ ਅੱਤਵਾਦੀ। 1 ਐਮ 4 ਅਤੇ 2 ਏ ਕੇ 47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਅਨੰਤਨਾਗ ਮੁਕਾਬਲੇ 'ਚ ਜੈਸ਼ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ।

Four LeT militants killed in encounter in Jammu & Kashmir's Shopian district

ਇੱਥੇ ਪੜ੍ਹੋ ਹੋਰ ਖ਼ਬਰਾਂ:  ਪੰਜਾਬ 'ਚ Omicron ਦਾ ਪਹਿਲਾ ਮਾਮਲਾ ਆਇਆ ਸਾਹਮਣੇ

-PTC News

Related Post