ਮਾਮਲਾ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਦਾ : ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ 'ਤੇ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

By  Jashan A June 7th 2019 08:05 PM

ਮਾਮਲਾ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਦਾ : ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ 'ਤੇ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ,ਚੰਡੀਗੜ੍ਹ: ਆਈ ਜੀ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਦਰਅਸਲ, ਚੋਣ ਕਮਿਸ਼ਨ ਨੇ ਇਹ ਫੈਸਲਾ ਅਕਾਲੀ ਦਲ ਦੀ ਸ਼ਿਕਾਇਤ ਮਗਰੋਂ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਕਾਰਵਾਈ ਦੀ ਜਾਂਚ ਕਰ ਰਹੀ ਸਿਟ ਟੀਮ ਦੇ ਮੈਂਂਬਰ ਵਜੋਂ ਕੰਮ ਕਰਦੇ ਰਹਿਣ ਲਈ ਆਈਜੀ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ:EVM ਮਸ਼ੀਨਾਂ ਹੈੱਕ ਨਹੀਂ ਹੋ ਸਕਦੀਆਂ, ਚੋਣ ਕਮਿਸ਼ਨ ਨੇ ਅਮਰੀਕੀ ਹੈਕਰ ਦੇ ਦਾਅਵੇ ਨੂੰ ਕੀਤਾ ਖਾਰਿਜ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਸਾਂਸਦ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਕਾਲੀ ਦਲ ਦਾ ਇੱਕ ਵਫ਼ਦ ਭਾਰਤੀ ਚੋਣ ਕਮਿਸ਼ਨ ਨੂੰ ਮਿਲਿਆ ਅਤੇ ਉਸ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਲਾਗੂ ਕੀਤੇ ਜਾਣ ਦੀ ਰਿਪੋਰਟ ਦੇਣ ਤੋਂ ਬਾਅਦ ਵੀ ਆਈਜੀ ਸਿਟ ਦੇ ਮੈਂਬਰ ਵਜੋਂ ਕੰਮ ਕਰਦਾ ਰਿਹਾ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ।

-PTC News

Related Post