'ਆਪ' 'ਚ ਸ਼ਾਮਿਲ ਹੋਣ ਦੀਆਂ ਚਰਚਾਵਾਂ 'ਚ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਵੱਡਾ ਬਿਆਨ

By  Jagroop Kaur June 20th 2021 09:23 PM

ਪੰਜਾਬ ਪੁਲੀਸ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ। ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਬਕਾ ਪੁਲੀਸ ਅਧਿਕਾਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਅੰਮ੍ਰਿਤਸਰ ਪਹੁੰਚਣਗੇ।IG Kunwar Vijay has his way, says CM Amarinder agreed to accept resignation  | Cities News,The Indian Express

Read More : ਵਿਧਾਇਕ ਦੇ ਪੁੱਤਰਾ ਨੂੰ ਨੌਕਰੀ ਦੇਣ ਨਾਲ ਸਾਹਮਣੇ ਆਇਆ ਕਾਂਗਰਸੀ ਭਾਈ-ਭਤੀਜਾਵਾਦ: ਜਸਵੀਰ ਸਿੰਘ ਗੜ੍ਹੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਅਚਨਚੇਤ ਰਿਟਾਇਰਮੈਂਟ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਅਧਿਕਾਰੀ ਬਹੁਤ ਕਾਬਲ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪੰਜਾਬ ਨੂੰ ਲੋੜ ਹੈ। ਹਾਲਾਂਕਿ ਸ੍ਰੀ ਪ੍ਰਤਾਪ ਅਸਤੀਫੇ 'ਤੇ ਅੜੇ ਰਹੇ।Punjab IG Kunwar Vijay Pratap set to don lawyer's robes - Hindustan Times

Read More : ਕੇਂਦਰੀ ਖੇਤੀ ਮੰਤਰੀ ਦਾ ਵੱਡਾ ਬਿਆਨ, ਕਿਸੇ ਵੀ ਸਮੇਂ ਕਿਸਾਨਾਂ ਨਾਲ…

ਉਥੇ ਹੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭਾਵੇਂ ਉਨ੍ਹਾਂ ‘ਆਪ’ ਵਿਚ ਸ਼ਾਮਲ ਹੋਣ ਦੀ ਗੱਲ ਨਹੀਂ ਕਬੂਲੀ ਹੈ ਪਰ ਉਨ੍ਹਾਂ ਸੰਕੇਤ ਜ਼ਰੂਰ ਦਿੱਤਾ ਹੈ ਕਿ ਉਹ ਭਵਿੱਖ ਵਿਚ ਕਿਸੇ ਪਾਰਟੀ ਦਾ ਪੱਲ ਜ਼ਰੂਰ ਫੜ ਸਕਦੇ ਹਨ। ਕੁੰਵਰ ਨੇ ਇਹ ਵੀ ਆਖਿਆ ਹੈ ਕਿ ਪੰਜਾਬ ਵਿਚ ਉਹ ਨਵੀਂ ਸਿਆਸਤ ਦੀ ਸ਼ੁਰੂਆਤ ਕਰਨਗੇ ਅਤੇ ਜਿਹੜੀ ਸਿਆਸਤ ਉਹ ਕਰਨਗੇ ਉਸ ਦੀ ਪਰਿਭਾਸ਼ਾ ਵੱਖਰੀ ਹੋਵੇਗੀ।

Related Post