Lakhimpur Kheri: ਲਖੀਮਪੁਰ ਘਟਨਾ ਬਾਰੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ

By  Riya Bawa October 8th 2021 01:06 PM

ਨਵੀਂ ਦਿੱਲੀ: ਲਖੀਮਪੁਰ ਹਿੰਸਾ ਮਾਮਲਾ ਤੇਜੀ ਨਾਲ ਵੱਧ ਰਿਹਾ ਹੈ ਤੇ ਹੁਣ ਸਿਆਸੀ ਪਾਰਟੀਆਂ ਲਖੀਮਪੁਰ ਵੱਲ ਰੁੱਖ ਕਰ ਰਹੀਆਂ ਹਨ। ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਲਖੀਮਪੁਰ ਖੀਰੀ ਹਿੰਸਾ 'ਤੇ ਅਗਲੀ ਕਾਰਵਾਈ ਬਾਰੇ ਵਿਚਾਰ ਵਟਾਂਦਰੇ ਲਈ 8 ਅਕਤੂਬਰ ਨੂੰ ਮੀਟਿੰਗ ਕਰੇਗਾ। ਦੱਸ ਦੇਈਏ ਕਿ ਲਖੀਮਪੁਰ ਘਟਨਾ ਵਿਚ 'ਚ ਚਾਰ ਕਿਸਾਨ ਮਾਰੇ ਗਏ ਸੀ। ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰ ਰਹੇ ਐਸਕੇਐਮ ਨੇ ਇਹ ਵੀ ਕਿਹਾ ਕਿ ਉਹ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਹਿਰਾ ਦੀ ਗ੍ਰਿਫਤਾਰੀ ਦੀ ਉਡੀਕ ਕਰ ਰਹੀ ਹੈ। ਬੀਤੇ ਦਿਨੀ ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਸਬੰਧੀ ਵੀਰਵਾਰ ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਨੋਟਿਸ ਮੁਤਾਬਕ ਆਸ਼ੀਸ਼ ਮਹਿਰਾ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਪੁਲਿਸ ਲਾਈਨ ਵਿੱਚ ਆਉਣ ਲਈ ਕਿਹਾ ਗਿਆ ਹੈ। ਐਸਕੇਐਮ ਨੇ ਬੁੱਧਵਾਰ ਨੂੰ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਹਟਾਉਣ ਤੇ ਉਨ੍ਹਾਂ ਦੇ ਬੇਟੇ ਦੀ ਗ੍ਰਿਫਤਾਰੀ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ "ਵੱਡਾ ਪ੍ਰੋਗਰਾਮ" ਸ਼ੁਰੂ ਕਰੇਗਾ। ਕਿਸਾਨ ਸੰਗਠਨ ਨੇ ਉੱਤਰ ਪ੍ਰਦੇਸ਼ ਦੇ ਮੰਤਰੀ ਬਲਦੇਵ ਸਿੰਘ ਔਲਖ ਦੇ ਬਿਆਨ ਦੀ ਵੀ ਨਿੰਦਾ ਕੀਤੀ ਹੈ ਕਿ ਲਖੀਮਪੁਰ ਖੀਰੀ ਘਟਨਾ ਇੱਕ "ਦੁਰਘਟਨਾ" ਸੀ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਸੀ। ਲਖੀਮਪੁਰ ਖੀਰੀ ਘਟਨਾ ਵਿੱਚ ਅੱਠ ਲੋਕ ਮਾਰੇ ਗਏ ਸੀ ਇਨ੍ਹਾਂ ਵਿੱਚੋਂ ਚਾਰ ਕਿਸਾਨ ਸੀ।   [caption id="attachment_540250" align="aligncenter"] Lakhimpur Kheri : ਕੀ ਆਸ਼ੀਸ਼ ਮਿਸ਼ਰਾ ਦੇਸ਼ ਛੱਡ ਕੇ ਨੇਪਾਲ ਭੱਜ ਗਿਆ ? ਜਾਣੋ ਚਚੇਰੇ ਭਰਾ ਨੇ ਕੀ ਕਿਹਾ[/caption] -PTC News

Related Post