ਲਖੀਮਪੁਰ ਖੀਰੀ ਹਿੰਸਾ ਮਾਮਲੇ : ਯੂਪੀ ਸਰਕਾਰ ਸਾਬਕਾ ਜੱਜ ਦੀ ਨਿਗਰਾਨੀ 'ਚ ਜਾਂਚ ਨੂੰ ਤਿਆਰ

By  Riya Bawa November 15th 2021 04:23 PM

Lakhimpur Kheri violence: ਉੱਤਰ ਪ੍ਰਦੇਸ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਾਈ ਹੋਈ। ਇਸ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਸੋਮਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਰਾਜ ਦੀ ਐਸਆਈਟੀ ਜਾਂਚ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰਨ ਲਈ ਸੁਪਰੀਮ ਕੋਰਟ ਦੁਆਰਾ ਨਿਯੁਕਤ ਸਾਬਕਾ ਜੱਜ ਦੇ ਸੁਝਾਅ 'ਤੇ ਸਹਿਮਤੀ ਪ੍ਰਗਟਾਈ। ਦੱਸ ਦੇਈਏ ਕਿ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।

Lakhimpur incident 'unfortunate', says Yogi Adityanath; promises tough  action | Latest News India - Hindustan Times

ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੇ ਜੱਜ ਦੇ ਨਾਂ ਨੂੰ ਅੰਤਿਮ ਰੂਪ ਦੇਣਾ ਹੈ ਅਤੇ 17 ਨਵੰਬਰ ਨੂੰ ਆਦੇਸ਼ ਜਾਰੀ ਕੀਤਾ ਜਾਵੇਗਾ। ਭਾਰਤ ਦੇ ਚੀਫ਼ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਉਸ ਨੂੰ ਜੱਜ ਨਾਲ ਗੱਲ ਕਰਨੀ ਪਵੇਗੀ ਜਿਸ ਦੀ ਨਿਯੁਕਤੀ ਬਾਰੇ ਉਹ ਵਿਚਾਰ ਕਰ ਰਿਹਾ ਹੈ। ਬੈਂਚ ਨੇ ਕਿਹਾ, "ਸਾਨੂੰ ਇੱਕ ਹੋਰ ਦਿਨ ਚਾਹੀਦਾ ਹੈ ਕਿਉਂਕਿ ਅਸੀਂ ਰਾਕੇਸ਼ ਜੈਨ ਜਾਂ ਕਿਸੇ ਹੋਰ ਜੱਜ 'ਤੇ ਵਿਚਾਰ ਕਰ ਰਹੇ ਹਾਂ। ਸਾਨੂੰ ਉਸ ਜੱਜ ਨਾਲ ਗੱਲ ਕਰਨ ਦੀ ਲੋੜ ਹੈ, ਜਿਸ ਨੂੰ ਅਸੀਂ ਨਿਯੁਕਤ ਕਰਾਂਗੇ।"

Lakhimpur Kheri Violence Highlights: Supreme Court To Take Matter On 26th  October

ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਰਾਜ ਤੋਂ ਬਾਹਰ ਹਾਈ ਕੋਰਟ ਦੇ ਸਾਬਕਾ ਜੱਜਾਂ ਦੀ ਨਿਯੁਕਤੀ ਕਰਾਂਗੇ। ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਅਸੀਂ ਸਵੀਕਾਰ ਕਰਾਂਗੇ। ਅਦਾਲਤ ਨੇ ਕਿਹਾ ਕਿ ਅਸੀਂ ਜੱਜ ਦੀ ਨਿਯੁਕਤੀ ਲਈ ਇਕ ਦਿਨ ਦਾ ਸਮਾਂ ਲਵਾਂਗੇ। ਅਦਾਲਤ ਵੱਲੋਂ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਹੁਕਮ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

Unhappy with UP govt's Lakhimpur Kheri probe, says SC, wants ex-HC judge to  monitor it – ThePrint

ਬੈਂਚ ਨੇ ਕਿਹਾ ਕਿ ਐਸਆਈਟੀ ਵਿੱਚ, ਜ਼ਿਆਦਾਤਰ ਅਧਿਕਾਰੀ ਕੇਵਲ ਲਖੀਮਪੁਰ ਦੇ ਹਨ, ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਐਸਆਈਟੀ ਵਿੱਚ ਸ਼ਾਮਲ ਕਰਨ ਲਈ ਯੂਪੀ ਕੇਡਰ ਦੇ ਆਈਪੀਐਸ ਅਫਸਰਾਂ ਦੇ ਨਾਮ ਪ੍ਰਸਾਰਿਤ ਕਰਨ ਲਈ ਕਿਹਾ, ਜੋ ਯੂਪੀ ਤੋਂ ਨਹੀਂ ਹਨ। ਇਸ ਤੋਂ ਪਹਿਲਾਂ, ਸਿਖਰਲੀ ਅਦਾਲਤ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਚੱਲ ਰਹੀ ਜਾਂਚ ਦੀ ਨਿਗਰਾਨੀ ਕਰਨ ਲਈ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਦਾ ਪ੍ਰਸਤਾਵ ਦਿੱਤਾ ਸੀ, ਜਦੋਂ ਕਿ ਕੇਸ ਵਿੱਚ ਵੱਖ-ਵੱਖ ਐਫਆਈਆਰਜ਼ ਵਿੱਚ ਗਵਾਹਾਂ ਨੂੰ ਮਿਲਾਉਣ ਲਈ ਉੱਤਰ ਪ੍ਰਦੇਸ਼ ਪੁਲਿਸ ਦੀ ਜਾਂਚ ਤੋਂ ਅਸੰਤੁਸ਼ਟੀ ਜ਼ਾਹਰ ਕੀਤੀ ਸੀ।

-PTC News

Related Post