ਲਖੀਮਪੁਰ ਖੀਰੀ ਘਟਨਾ: ਵਰੁਣ ਗਾਂਧੀ ਨੇ CM ਯੋਗੀ ਨੂੰ ਪੱਤਰ ਲਿਖ ਕੀਤੀ CBI ਜਾਂਚ ਦੀ ਮੰਗ

By  Riya Bawa October 4th 2021 02:07 PM

ਲਖਨਊ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਸਿਆਸਤ ਗਰਮਾ ਗਈ ਹੈ ਅਤੇ ਵੱਖ -ਵੱਖ ਪਾਰਟੀਆਂ ਦੇ ਨੇਤਾ ਲਖੀਮਪੁਰ ਖੇੜੀ ਆਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਲਗਾਤਾਰ ਸਖ਼ਤ ਹੈ।

ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈਆਂ ਮੌਤਾਂ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਹਾ ਕਿ ਇਹ ਕਿਸੇ ਵੀ ਸਭਿਅਕ ਸਮਾਜ ਵਿੱਚ ਮੁਆਫ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਵਰੁਣ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਚਿੱਠੀ ਲਿਖ ਕੇ ਕਿਹਾ, "3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੌਤ ਦੀ ਘਟਨਾ ਨੇ ਪੂਰੇ ਦੇਸ਼ ਦੇ ਨਾਗਰਿਕਾਂ ਵਿੱਚ ਸੋਗ ਅਤੇ ਗੁੱਸਾ ਪੈਦਾ ਕੀਤਾ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ CM ਯੋਗੀ ਨੂੰ ਇਸ ਘਟਨਾ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Varun Gandhi thanks PM, party chief for declaring him BJP candidate from Pilibhit Varun Gandhi 

ਇਸਦੇ ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ। ਸੋਗ ਜਤਾਉਂਦਿਆਂ ਕਿਹਾ ਕਿ ਇੱਕ ਦਿਨ ਪਹਿਲਾਂ ਹੀ ਦੇਸ਼ ਦੇ ਲੋਕਾਂ ਵੱਲੋਂ ਮਹਾਤਮਾ ਗਾਂਧੀ ਦਾ ਜਨਮਦਿਨ ਮਨਾਇਆ ਗਿਆ ਤੇ ਉਸਦੇ ਹੀ ਦੂਜੇ ਦਿਨ ਕਿਸਾਨਾਂ 'ਤੇ ਹੋਏ ਇਸ ਤਰ੍ਹਾਂ ਦੇ ਤਸ਼ੱਦਦ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਇੱਕ ਅਜਿਹੀ ਘਟਨਾ ਹੈ ਕਿ ਇਸ ਦੇ ਦੋਸ਼ੀਆਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਇਸ ਮਾਮਲੇ ਦੀ CBI ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਕੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Uttar Pradesh: Ban on entry of Punjab residents to Lakhimpur Kheri

-PTC News

Related Post