ਲਖੀਮਪੁਰ ਖੀਰੀ ਮਾਮਲਾ: ਪ੍ਰਿਯੰਕਾ ਗਾਂਧੀ ਨੇ PM ਮੋਦੀ ਤੇ ਯੋਗੀ 'ਤੇ ਕਸਿਆ ਤੰਜ

By  Riya Bawa October 10th 2021 05:04 PM -- Updated: October 10th 2021 05:08 PM

ਨਵੀਂ ਦਿੱਲੀ- ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਵਾਰਾਨਸੀ ਪਹੁੰਚੀ।  ਵਾਰਾਨਸੀ ਵਿੱਚ ਕਿਸਾਨ ਨਿਆ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਯੂਪੀ ਦੀ ਯੋਗੀ ਆਦਿੱਤਿਆਨਾਥ ਸਰਕਾਰ ਉੱਤੇ ਤਿੱਖਾ ਹਮਲਾ ਕੀਤਾ। ਪ੍ਰਿਯੰਕਾ ਨੇ ਕਿਹਾ ਕਿ ਲਖੀਮਪੁਰ ਖੇੜੀ ਮਾਮਲੇ ਵਿੱਚ ਪੀੜਤਾਂ ਦੇ ਪਰਿਵਾਰ ਪੈਸੇ ਨਹੀਂ ਸਗੋਂ ਨਿਆਂ ਚਾਹੁੰਦੇ ਹਨ ਪਰ ਪੀੜਤ ਕਿਸਾਨ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਵਿੱਚ ਨਿਆਂ ਦੀ ਕੋਈ ਉਮੀਦ ਨਹੀਂ ਹੈ।

Priyanka Gandhi Lashes Out at PM Modi After Video Showing SUV Running Over Farmers at Lakhimpur Kheri Goes Viral - Sentinelassam

ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਰਾਜ ਦੇ ਵਿਕਾਸ ਨੂੰ ਵੇਖਣ ਲਈ ਲਖਨਉ ਗਏ ਸਨ ਪਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਮਾਰੇ ਗਏ ਪੀੜਤਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਨਹੀਂ ਕੀਤੀ।ਕਾਂਗਰਸ ਦੇ ਜਨਰਲ ਸਕੱਤਰ ਨੇ ਇਹ ਵੀ ਦੋਸ਼ ਲਾਇਆ ਕਿ ਯੋਗੀ ਅਦਿੱਤਿਆਨਾਥ ਸਰਕਾਰ ਨੇ ਕੋਰੋਨਾ ਸਮੇਂ ਦੌਰਾਨ ਸਿਰਫ ਲੋੜਵੰਦਾਂ 'ਤੇ ਕਾਰਵਾਈ ਕੀਤੀ। UP Police makes first arrests in Lakhimpur Kheri violence case - India News

ਉਨ੍ਹਾਂ ਕਿਹਾ ਕਿ ਹਾਥਰਸ ਮਾਮਲੇ ਵਿੱਚ ਵੀ ਨਿਆਂ ਨਹੀਂ ਕੀਤਾ ਗਿਆ। ਇਸ ਦੌਰਾਨ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ 'ਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫ਼ੇ ਤੱਕ ਲੜਦੇ ਰਹਾਂਗੇ। ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਪੀੜਤ ਕਿਸਾਨ ਪਰਿਵਾਰਾਂ ਨੂੰ ਯੋਗੀ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ।

Lakhimpur incident: Kin of killed BJP men, driver too get Rs 45 lakh- The New Indian Express

-PTC News

Related Post