72 ਘੰਟਿਆਂ ਤੋਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ੍ਹ ਰਹੇ 'ਫਤਿਹ' ਲਈ ਗਾਇਕ ਲਖਵਿੰਦਰ ਵਡਾਲੀ ਨੇ ਕੀਤੀ ਅਰਦਾਸ, ਕਿਹਾ ਇਹ

By  Jashan A June 9th 2019 02:23 PM -- Updated: June 9th 2019 02:25 PM

72 ਘੰਟਿਆਂ ਤੋਂ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ੍ਹ ਰਹੇ 'ਫਤਿਹ' ਲਈ ਗਾਇਕ ਲਖਵਿੰਦਰ ਵਡਾਲੀ ਨੇ ਕੀਤੀ ਅਰਦਾਸ, ਕਿਹਾ ਇਹ

,ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ।

ਹਰ ਵਿਅਕਤੀ ਦੀਆਂ ਅੱਖਾਂ ਫਤਿਹਵੀਰ ਨੂੰ ਉਡੀਕ ਰਹੀਆਂ ਹਨ।ਸਥਾਨਕ ਲੋਕਾਂ ਅਤੇ ਐੱਨ.ਡੀ.ਆਰ.ਐੱਫ. ਦੀ ਟੀਮ ਵੱਲੋਂ ਫਤਿਹ ਨੂੰ ਬਚਾਉਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਥੇ ਬੀਤੇ 2 ਦਿਨਾਂ ਤੋਂ ਸੂਬੇ ਭਰ ਦੇ ਲੋਕ ਫਤਿਹ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੇ ਹਨ। ਜਿਸ ਦੇ ਤਹਿਤ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੇ ਵੀ ਫਤਿਹ ਲਈ ਵੀ ਅਰਦਾਸ ਕੀਤੀ।

ਹੋਰ ਪੜ੍ਹੋ:ਹੁਸ਼ਿਆਰਪੁਰ: ਲੜਕਾ – ਲੜਕੀ ਦੀਆਂ ਲਾਸ਼ਾਂ ਖੇਤਾਂ ‘ਚੋਂ ਬਰਾਮਦ, ਅੱਜ ਸੀ ਮ੍ਰਿਤਕਾ ਦਾ ਵਿਆਹ

ਲਖ਼ਵਿੰਦਰ ਵਡਾਲੀ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸਾਂਝਾ ਕਰਦਿਆਂ ਲਿਖਿਆ ਹੈ ਕਿ ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈਲ 'ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ ਅਤੇ ਉਸਦੇ ਪਰਿਵਾਰ ਸਮੇਤ ਫ਼ਤਿਹਵੀਰ ਲਈ ਅਰਦਾਸਾਂ ਕਰ ਰਹੇ ਹਰ ਵਿਅਕਤੀ ਨੂੰ ਖੁਸ਼ੀ ਮਿਲੇ!!!!! ..

ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। ਉਮੀਦਾਂ ਟੁੱਟ ਰਹੀਆਂ ਹਨ ਪਰ ਹਰ ਕਿਸੇ ਨੂੰ ਚਮਤਕਾਰ ਦਾ ਇੰਤਜ਼ਾਰ ਹੈ।ਆਮ ਲੋਕਾਂ ਦੇ ਵੀ ਹੰਝੂ ਨਿਕਲ ਰਹੇ ਹਨ। ਪੂਰਾ ਦੇਸ਼ ਫਤਿਹ ਲਈ ਅਰਦਾਸ ਕਰ ਰਿਹਾ ਹੈ।

-PTC News

Related Post