ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ: ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਭੇਂਟ ਕੀਤੀ ਸ਼ਰਧਾਂਜਲੀ

By  Jashan A October 2nd 2019 01:50 PM

ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ: ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਭੇਂਟ ਕੀਤੀ ਸ਼ਰਧਾਂਜਲੀ,ਚੰਡੀਗੜ੍ਹ: ਦੇਸ਼ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਅੱਜ 116 ਵੀਂ ਜਯੰਤੀ ਹੈ। ਜਿਸ ਦੌਰਾਨ ਅੱਜ ਉਹਨਾਂ ਨੂੰ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਇਸ ਮੌਕੇ ਰਾਜਨੀਤਿਕ ਦਲਾਂ ਦੇ ਦਿੱਗਜ ਨੇਤਾਵਾਂ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਨਿਮਰਤਾ ਭਰੀ ਬੋਲਚਾਲ, ਪਰ ਦ੍ਰਿੜ੍ਹ ਇਰਾਦੇ ਵਾਲੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਸਦੀਆਂ ਤੱਕ ਭਾਰਤੀਆਂ ਲਈ ਚਾਨਣ ਮੁਨਾਰਾ ਰਹਿਣ ਵਾਲੇ, ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸਨਿਮਰ ਸਲਾਮ। ਉਨ੍ਹਾਂ ਦੇ ਜਨਮਦਿਨ 'ਤੇ, ਆਓ ਅਸੀਂ ਤਾਕਤ, ਇਮਾਨਦਾਰੀ, ਲਗਨ ਅਤੇ ਨਿਮਰਤਾ ਦੇ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਤੁਰਨ ਦਾ ਸੰਕਲਪ ਕਰੀਏ।

ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਸਾਦਗੀ ਭਰੀ ਦਿੱਖ ਪਿੱਛੇ ਲੁਕੀ ਹੋਈ ਸੀ, ਉਨ੍ਹਾਂ ਦੀ ਫ਼ੌਲਾਦੀ ਇੱਛਾ ਸ਼ਕਤੀ। ਇੱਕ ਲਾਸਾਨੀ ਪ੍ਰਧਾਨ ਮੰਤਰੀ, ਇੱਕ ਮਜ਼ਬੂਤ ਆਜ਼ਾਦੀ ਘੁਲਾਟੀਏ ਅਤੇ ਇੱਕ ਮਹਾਨ ਇਨਸਾਨ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਜਨਮ ਵਰ੍ਹੇਗੰਢ ਮੌਕੇ, ਤਹਿ ਦਿਲੋਂ ਸ਼ਰਧਾਂਜਲੀ।

ਲਾਲ ਬਹਾਦੁਰ ਸ਼ਾਸਤਰੀ ਦਾ ਜਨਮ 2 ਅਕਤੂਬਰ 1904 ਨੂੰ ਮੁਗਲਸਰਾਏ ਵਿਚ ਹੋਇਆ ਸੀ।ਲਾਲ ਬਹਾਦੁਰ ਸ਼ਾਸਤਰੀ ਆਜ਼ਾਦੀ ਸੰਗਰਾਮ ਵਿਚ 9 ਸਾਲ ਜੇਲ੍ਹ ਵਿਚ ਰਹੇ।ਜ਼ਿਕਰਯੋਗ ਹੈ ਕਿ ਲਾਲ ਬਹਾਦੁਰ ਸ਼ਾਸਤਰੀ ਦੀ 11 ਜਨਵਰੀ 1966 ਨੂੰ ਤਾਸ਼ਕੰਦ ਵਿੱਚ ਮੌਤ ਹੋ ਗਈ। ਜਦੋਂ ਉਸਨੇ 10 ਜਨਵਰੀ ਨੂੰ ਪਾਕਿਸਤਾਨ ਨਾਲ ਸ਼ਾਂਤੀ ਸਮਝੌਤੇ 'ਤੇ ਦਸਤਖਤ ਕੀਤੇ, ਤਾਂ 12 ਘੰਟੇ ਬਾਅਦ ਉਹਨਾਂ ਦੀ ਮੌਤ ਹੋ ਗਈ।

-PTC News

Related Post