Tue, Mar 10, 2026
Whatsapp

ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਨੌਜਵਾਨ ਸ਼ਮੂਲੀਅਤ ਕਰਨ: ਕਰਨੈਲ ਸਿੰਘ ਪੀਰਮੁਹੰਮਦ

Reported by:  PTC News Desk  Edited by:  Amritpal Singh -- December 13th 2023 06:54 PM
ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਨੌਜਵਾਨ ਸ਼ਮੂਲੀਅਤ ਕਰਨ:  ਕਰਨੈਲ ਸਿੰਘ ਪੀਰਮੁਹੰਮਦ

ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਵੱਡੀ ਗਿਣਤੀ 'ਚ ਨੌਜਵਾਨ ਸ਼ਮੂਲੀਅਤ ਕਰਨ: ਕਰਨੈਲ ਸਿੰਘ ਪੀਰਮੁਹੰਮਦ

Punjab News: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਕ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ 'ਤੇ ਜਥੇਬੰਦੀ ਦੇ ਪ੍ਰਧਾਨ, ਹਰਮੀਤ ਸਿੰਘ ਕਾਦੀਆਂ, ਦੀ ਅਗਵਾਈ ਹੇਠ ਮਿਤੀ 20 ਦਸੰਬਰ 2023 ਨੂੰ ਦੁਪਹਿਰ 12 ਵਜ਼ੇ ਧਰਨੇ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਇਸ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਉਦੇਸ਼ ਲੰਬੇ ਸਮੇਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਹੈ। ਪੀਰ ਮੁਹੰਮਦ ਨੇ ਕਿਸਾਨ ਜਥੇਬੰਦੀ ਕਾਦੀਆਂ ਵੱਲੋਂ ਇਸ ਅਹਿਮ ਕਾਰਜ ਵਿੱਚ ਸ਼ਮੂਲੀਅਤ ਕਰਨ ਦੇ ਲਏ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।

ਇਸ ਤੋਂ ਇਲਾਵਾ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀ ਸਿੱਖ ਕੌਮ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਮਿਤੀ 14 ਦਸੰਬਰ 2023 ਸਮਾਂ 10 ਵਜੇ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। 


ਉਨ੍ਹਾਂ ਕਿਹਾ ਕਿ ਇਸ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ ਅਤੇ ਉਨ੍ਹਾਂ ਦੇ ਵਿਚਾਰ ਸੁਣੇ ਜਾਣ ਤਾਂ ਜੋ ਨੌਜਵਾਨਾਂ ਨੂੰ ਪਾਰਟੀ ਪ੍ਰਤੀ ਇਤਿਹਾਸ ਅਤੇ ਕੁਰਬਾਨੀਆਂ ਬਾਰੇ ਪਤਾ ਲੱਗ ਸਕੇ।

- PTC NEWS

Top News view more...

Latest News view more...

PTC NETWORK
PTC NETWORK