BBMB ਨੂੰ ਲੈ ਕੇ ਕਿਸਾਨਾਂ ਦਾ ਵੱਡਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ 

By  Pardeep Singh March 7th 2022 01:03 PM

ਜਲੰਧਰ: BBMB ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਜਲੰਧਰ ਵਿੱਚ ਕਿਸਾਨਾਂ ਨੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ।

ਕਿਸਾਨ ਆਗੂ ਅਮਰੀਕ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਭਾਖੜਾ ਮਨੈਜਮੈਂਟ ਬੋਰਡ ਭੰਗ ਕਰਕੇ ਪੰਜਾਬ ਦਾ ਹੱਕ ਖੋਹਿਆ ਹੈ। ਕਿਸਾਨਾਂ ਨੇ ਅੱਜ ਅਸੀਂ ਸਿਰਫ ਡੀਸੀ ਨੂੰ ਮੰਗ ਪੱਤਰ ਦੇਣ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜੇਕਰ ਸਾਡੀ ਗੱਲ ਨਹੀਂ ਮੰਨੀ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਹੈ ਕਿ 1962 ਵਿੱਚ ਜਿਹੜਾ ਭਾਖੜਾ ਬੋਰਡ ਬਣਿਆ ਸੀ ਅਤੇ 1966 ਵਿੱਚ ਪੰਜਾਬ ਵੱਖ ਹੋਇਆ ਹੈ ਉਸ ਵਕਤ ਪੰਜਾਬ ਨੂੰ 51 ਫੀਸਦੀ ਹਿੱਸਾ ਦਿੱਤਾ ਗਿਆ ਸੀ, ਹਰਿਆਣਾ ਨੂੰ  38 ਫੀਸਦੀ, ਹਿਮਾਚਲ ਤੇ ਰਾਜਸਥਾਨ ਨੂੰ 7-8 ਫੀਸਦੀ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਇਹ ਪੰਜਾਬ ਦੀ ਧਰਤੀ ਉੱਤੇ ਬਣਿਆ ਹੈ ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਹੱਕ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦਾ ਹੱਕ ਨਾ ਦਿੱਤਾ ਗਿਆ ਤਾਂ ਅਸੀਂ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕਰਾਂਗੇ।

ਇਹ ਵੀ ਪੜ੍ਹੋ:Ukraine-Russia crisis: ਪ੍ਰਧਾਨ ਮੰਤਰੀ ਮੋਦੀ ਨੇ ਜ਼ੇਲੇਨਸਕੀ ਤੇ ਪੁਤਿਨ ਨਾਲ ਕੀਤੀ ਗੱਲਬਾਤ

-PTC News

Related Post