ਗੈਰ-ਕਾਨੂੰਨੀ ਹਥਿਆਰਾਂ ਸਮੇਤ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ, ਹਮਲੇ ਦੀ ਬਣਾ ਰਿਹਾ ਸੀ ਯੋਜਨਾ

By  Riya Bawa September 3rd 2022 02:18 PM -- Updated: September 3rd 2022 03:16 PM

ਜੰਮੂ-ਕਸ਼ਮੀਰ: ਪੁਲਿਸ ਨੇ ਜੰਮੂ-ਕਸ਼ਮੀਰ ਦੇ ਸੋਪੋਰ ਤੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਹਾਈਬ੍ਰਿਡ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਸਾਕਿਬ ਸਲੀਮ ਡਾਰ ਨਾਂ ਦੇ ਹਾਈਬ੍ਰਿਡ ਅੱਤਵਾਦੀ ਨੂੰ ਸੋਪੋਰ ਥਾਣਾ ਖੇਤਰ ਦੇ ਕੁਪਵਾੜਾ ਰੋਡ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਉਹ ਲਸ਼ਕਰ-ਏ-ਤੋਇਬਾ ਦਾ ਮੈਂਬਰ ਹੈ। ਉਸ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

PTC News-Latest Punjabi news

ਅੱਤਵਾਦੀ ਸਾਕਿਬ ਸ਼ਾਕਿਰ ਡਾਰ ਕੋਲੋਂ ਇਕ ਪਿਸਤੌਲ, ਇਕ ਮੈਗਜ਼ੀਨ ਅਤੇ ਅੱਠ ਕਾਰਤੂਸ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਹਮਲੇ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਸ਼ੁੱਕਰਵਾਰ ਰਾਤ ਕਰੀਬ 9:40 ਵਜੇ ਪਿੰਡ ਚੈਕ ਬਰਥ ਲਿੰਕ ਰੋਡ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕੀ ਹਰਕਤਾਂ ਕਰਦੇ ਦੇਖਿਆ ਗਿਆ, ਜਿਸ ਕਾਰਨ ਉਸ ਨੂੰ ਰੋਕਿਆ ਗਿਆ।

J-K encounter: 3 LeT terrorists trapped in Budgam

ਇਹ ਵੀ ਪੜ੍ਹੋ: Asia Cup 2022 ਦੇ ਸੁਪਰ 4 ਪੜਾਅ ਦਾ ਆਖ਼ਰੀ ਸ਼ਡਿਊਲ ਜਾਰੀ, ਭਲਕੇ ਹੋਵੇਗਾ ਭਾਰਤ- ਪਾਕਿਸਤਾਨ ਦਾ ਮੈਚ

ਉਸ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਬਲਾਂ ਨੇ ਉਸ ਨੂੰ ਫੜ ਲਿਆ ਅਤੇ ਤਲਾਸ਼ੀ ਲਈ। ਉਸ ਦੇ ਕਬਜ਼ੇ 'ਚੋਂ ਹਥਿਆਰ ਮਿਲਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

-PTC News

Related Post