ਦਿੱਲੀ ਪਹੁੰਚੇ ਕਿਸਾਨਾਂ ਦੀ ਹੋਈ ਝੜਪ, ਸਿੰਘੂ ਬਾਰਡਰ 'ਤੇ ਕੀਤਾ ਗਿਆ ਲਾਠੀਚਾਰਜ

By  Jagroop Kaur November 27th 2020 02:47 PM

ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਸਰਕੜਾ ਵੱਲੋਂ ਲਗਾਤਾਰ ਢਾਇਆ ਗਿਆ ਤਸ਼ੱਦਦ ਵੀ ਕਿਸਾਨਾਂ ਦੇ ਹੋਂਸਲੇ ਨੂੰ ਪਸਤ ਨਹੀਂ ਕਰ ਪਾਇਆ , ਜਿਸ ਦਾ ਸਾਹਮਣਾ ਕਰਦੇ ਹੋਏ। ਦਿੱਲੀ ਐਂਟਰੀ ਕਰ ਲਈ। ਜਿਸ ਤੋਂ ਬਾਅਦ ਹੁਣ ਦਿੱਲੀ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਉੱਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸ ਦੇ ਨਾਲ ਹੀ ਕਿਸਾਨਾਂ ਉੱਤੇ ਪੱਥਰਬਾਜ਼ੀ ਵੀ ਕੀਤੀ ਗਈ| Farmers Protest Live Updates: Protesting Farmers Allowed To Enter Delhi, Police To Escort Them

ਪਰ ਕਿਸਾਨਾਂ ਦੇ ਹੌਂਸਲੇ ਅਟੱਲ ਰਹੇ। ਇਸ ਦੇ ਨਾਲ ਹੀ ਤੁਹਾਨੂੰ ਦਸਦੀਏ ਕਿ ਕਿਸਾਨਾਂ ਨੂੰ ਬੁਰਾੜੀ ਮੈਦਾਨ ਵਿਖੇ ਧਰਨਾ ਦੇਣ ਦੀ ਇਜਾਜ਼ਤ ਮਿਲ ਚੁਕੀ ਹੈ। ਦੱਸਣਯੋਗ ਹੈ ਕਿ ਅੱਜ ਕਿਸਾਨ ਸੰਘਰਸ਼ ਵਿੱਡਦੇ ਹੋਏ ਹਰਿਆਣਾ ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ ਮੀ ਕਰਾਸ ਕਰ ਗਏ।

Farmers protest in Delhi live news: Farmers allowed to enter Delhi, police  to accompany protesters

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਹਰਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਪਹੁੰਚ ਗਏ ਹਨ ਤੇ ਦਿੱਲੀ ਪੁਲਿਸ ਨਾਲ ਕਿਸਾਨਾਂ ਦੀਆਂ ਝੜਪਾਂ ਹੋ ਰਹੀਆਂ ਹਨ। ਜਿਥੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ।

 

Related Post