ਸੰਗਰੂਰ ਜ਼ਿਲ੍ਹੇ 'ਚ DSP , 24 ਪੁਲਿਸ ਮੁਲਾਜ਼ਮਾਂ ਸਮੇਤ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

By  Shanker Badra July 21st 2020 05:17 PM

ਸੰਗਰੂਰ ਜ਼ਿਲ੍ਹੇ 'ਚ DSP , 24 ਪੁਲਿਸ ਮੁਲਾਜ਼ਮਾਂ ਸਮੇਤ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ:ਸੰਗਰੂਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।

ਸੰਗਰੂਰ ਜ਼ਿਲ੍ਹੇ 'ਚ DSP , 24 ਪੁਲਿਸ ਮੁਲਾਜ਼ਮਾਂ ਸਮੇਤ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

ਸੰਗਰੂਰ ਜ਼ਿਲੇ ਦੀ ਸਬ-ਡਵੀਜ਼ਨ ਲਹਿਰਾ ਥਾਣੇ ਦੇ ਸਾਰੇ ਸਟਾਫ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਲਹਿਰਾਗਾਗਾ ਥਾਣੇ ਦੇ 24 ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚ ਡੀਐੱਸਪੀ ਰੌਸ਼ਨ ਲਾਲ ਅਤੇ ਕਈ ਸਹਾਹਿਕ ਥਾਣੇਦਾਰ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਆਏ ਹਨ।ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਸੰਗਰੂਰ ਜ਼ਿਲ੍ਹੇ 'ਚ DSP , 24 ਪੁਲਿਸ ਮੁਲਾਜ਼ਮਾਂ ਸਮੇਤ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

ਦੱਸਣਯੋਗ ਹੈ ਕਿ ਇਨ੍ਹਾਂ 24 ਪੁਲਿਸ ਮੁਲਾਜ਼ਮਾਂ ਸਮੇਤ ਜ਼ਿਲ੍ਹੇ 'ਚ ਕੁੱਲ 48 ਵਿਅਕਤੀ ਪਾਜ਼ੀਟਿਵ ਪਾਏ ਗਏ ਹਨ। ਇਹ ਸਾਰੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਚਾਰ ਪੁਲਿਸ ਮੁਲਾਜ਼ਮਾਂ ਦੇ ਸੰਪਰਕ ਵਾਲੇ ਸਨ, ਜਿਨ੍ਹਾਂ ਦੀ ਰਿਪੋਰਟ ਬੀਤੇ ਦਿਨ ਪਾਜ਼ੀਟਿਵ ਪਾਈ ਗਈ ਹੈ। ਦੋ ਦਿਨ ਪਹਿਲਾਂ ਥਾਣਾ ਸਦਰ ਮੁਖੀ ਸੁਰਿੰਦਰ ਭੱਲਾ ਅਤੇ ਸਿਟੀ ਇੰਚਾਰਜ ਪ੍ਰਸ਼ੋਤਮ ਸ਼ਰਮਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ।

ਸੰਗਰੂਰ ਜ਼ਿਲ੍ਹੇ 'ਚ DSP , 24 ਪੁਲਿਸ ਮੁਲਾਜ਼ਮਾਂ ਸਮੇਤ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚੋਂ 5 ਵਿਅਕਤੀ ਹੋਰ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ। ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 798 ਹੋ ਗਈ ਹੈ। ਹੁਣ ਤੱਕ ਕੋਰੋਨਾ ਨਾਲ 22 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 15 ਮ੍ਰਿਤਕ ਮਾਲੇਰਕੋਟਲਾ ਨਾਲ ਸਬੰਧਤ ਸਨ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ 144 ਮਾਮਲੇ ਐਕਟਿਵ ਹਨ।

-PTCNews

Related Post