ਲਹਿਰਾਗਾਗਾ 'ਚ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

By  Jashan A December 2nd 2019 10:55 AM

ਲਹਿਰਾਗਾਗਾ 'ਚ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਸੰਗਰੂਰ: ਸੰਗਰੂਰ ਦੇ ਲਹਿਰਾਗਾਗਾ 'ਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਅਰਹਿੰਤ ਟਰੇਡਿੰਗ ਕੰਪਨੀ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ।

Fireਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸਥਾਨਕ ਲੋਕਾਂ ਮੁਤਾਬਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ 2 ਘੰਟੇ ਦੀ ਦੇਰੀ ਨਾਲ ਪਹੁੰਚੀ, ਜਦੋਂ ਤੱਕ ਪੂਰੀ ਦੁਕਾਨ ਸੜ੍ਹ ਕੇ ਸੁਆਹ ਹੋ ਚੁੱਕੀ ਸੀ।

ਹੋਰ ਪੜ੍ਹੋ: ਦਿੱਲੀ ਦੇ ਬਾਰਾਪੁਲਾ ਫਲਾਈਓਵਰ 'ਤੇ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Fireਇਸ ਦੌਰਾਨ ਗੁੱਸੇ 'ਚ ਆਏ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਨਗਰ ਕੌਸਂਲ ਦਫਤਰ ਦਾ ਘਿਰਾਓ ਕੀਤਾ। ਇਸ ਮੌਕੇ ਸ਼ਹਿਰ ਵਾਸੀਆਂ ਨੇ ਦੁਕਾਨ ਮਾਲਕ ਦੇ ਨੁਕਸਾਨ ਦੀ ਭਰਪਾਈ ਕਰਨਾ ਅਤੇ ਸ਼ਹਿਰ 'ਚ ਫਾਇਰ ਬ੍ਰਿਗੇਡ ਦੀ ਗੱਡੀ ਉਪਲਬਧ ਕਰਾਉਣ ਦੀ ਮੰਗ ਕੀਤੀ ਹੈ।

-PTC News

Related Post