ਪੰਜਾਬ ‘ਚ 24 ਘੰਟਿਆਂ ਦੌਰਾਨ 400 ਤੋਂ ਘੱਟੇ ਕੋਰੋਨਾ ਦੇ ਮਾਮਲੇ

By  Jagroop Kaur June 24th 2021 10:55 PM

ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 382 ਮਾਮਲੇ ਦਰਜ ਕੀਤੇ ਗਏ, ਜਦਕਿ 20 ਮਰੀਜ਼ਾਂ ਨੇ ਦਮ ਤੋੜਿਆ। ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 715 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ।Less than Four Hundred cases

Read more : ਪੰਜਾਬ ਪੁਲਿਸ ’ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, ਮੁੱਖ ਮੰਤਰੀ ਨੇ…

ਜਦਕਿ ਅੱਜ ਜਲੰਧਰ ਵਿੱਚ ਇੱਕ ਮਰੀਜ਼ ਨੂੰ ‘ਤੇ ਰੱਖਿਆ ਗਿਆ। ਦੂਜੇ ਪਾਸੇ ਗੰਭੀਰ ਹਾਲਤ ਕਰਕੇ ਪੰਜ ਮਰੀਜ਼ਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ। ਇਹ ਮਰੀਜ਼ ਅੰਮ੍ਰਿਤਸਰ, ਫਰੀਦਕੋਟ ਤੇ ਜਲੰਧਰ ਤੋਂ ਹਨ।

10 facts about the coronavirus | Faculty of Medicine | UiB

Read more : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ…

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 593941 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 572723 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 5274 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15944 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1730 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 390 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 127 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

Related Post