ਜਲ੍ਹਿਆਂਵਾਲਾ ਬਾਗਸ਼ਹੀਦ ਪਰਿਵਾਰ ਸਮਿਤੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿੱਖੀ ਗਈ ਚਿੱਠੀ  

By  Shanker Badra April 15th 2021 06:00 PM

ਅੰਮ੍ਰਿਤਸਰ : 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਵਿਖੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ 'ਚ ਕੇਂਦਰ ਸਰਕਾਰ ਖਿਲਾਫ਼ ਰੋਸ ਵੱਧਦਾ ਜਾ ਰਿਹਾ ਹੈ ਕਿ ਇਨ੍ਹਾਂ ਪਰਿਵਾਰਾਂ ਵੱਲੋਂ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿਠੀ ਲਿਖ ਕੇ ਜਲ੍ਹਿਆਂਵਾਲਾ ਬਾਗ ਨੂੰ ਖੋਲਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਦੇ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਂਟ ਕਰ ਕੇ ਸ਼ਰਧਾਂਜਲੀ ਦਿਤੀ ਜਾਵੇ ਅਤੇ ਉਨ੍ਹਾਂ ਦੀ ਆਤਮਿਕ ਸਾਂਤੀ ਲਈ ਅਰਦਾਸ ਕੀਤੀ ਜਾਵੇ।

Letter from Jallianwala Bagh Shaheed Parivar Samiti to the Prime Minister and Home Minister ਜਲ੍ਹਿਆਂਵਾਲਾ ਬਾਗਸ਼ਹੀਦ ਪਰਿਵਾਰ ਸਮਿਤੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿੱਖੀ ਗਈ ਚਿੱਠੀ

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਅੱਜ ਤੋਂ 15 ਦਿਨਾਂ ਲਈ ਲੱਗਿਆ ਲਾਕਡਾਊਨ ਵਰਗਾ ਕਰਫ਼ਿਊ

ਇਸ ਮੌਕੇ ਗੱਲਬਾਤ ਕਰਦਿਆਂ ਜਲ੍ਹਿਆਂਵਾਲਾ ਬਾਗ ਸ਼ਹੀਦ ਪਰਿਵਾਰ ਸਮਿਤੀ ਦੇ ਪ੍ਰਧਾਨ ਮਹੇਸ਼ ਬਹਿਲ ਨੇ ਦੱਸਿਆ ਕਿ ਸਾਡੇ ਦੇਸ਼ ਦੀ ਸਰਕਾਰਾਂ ਲਈ ਬਹੁਤ ਹੀ ਮੰਦਭਾਗੀ ਗੱਲ ਹੈ , ਜੋ ਉਨ੍ਹਾਂ ਵੱਲੋਂ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਨਾ ਦੇ ਕੇ ਅਪਮਾਨ ਕੀਤਾ ਜਾ ਰਿਹਾ ਹੈ। ਬੀਤੇ ਸਾਲ ਵੀ ਕੇਂਦਰ ਸਰਕਾਰ ਦੇ ਕੋਰੋਨਾ ਮਹਾਂਮਾਰੀ ਦੇ ਫੈਸਲੇ ਦੇ ਚਲਦਿਆਂ ਪੂਰੇ ਦੇਸ਼ ਵਿਚ ਲਾਕਡਾਉਨ ਲੱਗਣ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨਹੀ ਕੀਤੀ ਗਈ ਸੀ, ਜਿਸਦੇ ਚਲਦੇ ਸ਼ਹੀਦ ਪਰਿਵਾਰਾਂ ਵਿਚ ਨਿਰਾਸ਼ਾ ਦਾ ਮਾਹੌਲ ਸੀ।

Letter from Jallianwala Bagh Shaheed Parivar Samiti to the Prime Minister and Home Minister ਜਲ੍ਹਿਆਂਵਾਲਾ ਬਾਗਸ਼ਹੀਦ ਪਰਿਵਾਰ ਸਮਿਤੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿੱਖੀ ਗਈ ਚਿੱਠੀ

ਇਸ ਸਾਲ ਸਰਕਾਰ ਜਾਣਬੁੱਝ ਕੇ ਜਲ੍ਹਿਆਂਵਾਲਾ ਬਾਗ ਨੂੰ ਨਹੀ ਖੋਲ੍ਹ ਰਹੀ। ਇਕ ਪਾਸੇ ਜਿਥੇ ਸਾਰੇ ਧਾਰਮਿਕ ਸਥਾਨ, ਸਮਾਜਿਕ ਸੰਸਥਾਨ ਖੁੱਲੇ ਹਨ,ਉਥੇ ਸਿਰਫ ਤੇ ਸਿਰਫ ਸ਼ਹੀਦੀ ਸਮਾਰਕ ਹੀ ਕੋਰੋਨਾ ਦਾ ਹਵਾਲਾ ਦੇ ਕੇ ਬੰਦ ਕਿਉ ਰੱਖਿਆ ਜਾ ਰਿਹਾ ਹੈ ਜਦਕਿ ਬਾਕੀ ਸਭ ਕੁੱਝ ਖੁੱਲਾ ਹੈ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗਸਾਕੇ ਦੌਰਾਨ ਉਨ੍ਹਾਂ ਦੇ ਦਾਦਾ ਜੀ ਲਾਲਾ ਹਰਿ ਬਹਿਲ ਅੰਗਰੇਜਾਂ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਸੀ , ਜਿਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਸਾਡੇ ਤੋਂ ਇਲਾਵਾ ਹੋਰ ਵੀ ਸ਼ਹੀਦਾਂ ਦੇ ਪਰਿਵਾਰਕ ਮੈਬਰ ਜਲ੍ਹਿਆਂਵਾਲਾ ਬਾਗ ਪਹੁੰਚੇ ਸਨ।

Letter from Jallianwala Bagh Shaheed Parivar Samiti to the Prime Minister and Home Minister ਜਲ੍ਹਿਆਂਵਾਲਾ ਬਾਗਸ਼ਹੀਦ ਪਰਿਵਾਰ ਸਮਿਤੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿੱਖੀ ਗਈ ਚਿੱਠੀ

ਪਰ ਜਲ੍ਹਿਆਂਵਾਲਾ ਬਾਗ ਬੰਦ ਹੋਣ ਕਾਰਨ ਅਸੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨਹੀ ਕਰ ਸਕੇ ,ਜਿਸਦੇ ਚਲਦੇ ਅਸੀਂ ਅੱਜ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਹ ਅਪੀਲ ਕਰ ਰਹੇ ਹਾਂ ਕਿ ਉਹ 15 ਦਿਨਾਂ ਦੇ ਅੰਦਰ ਅੰਦਰ ਜਲ੍ਹਿਆਂਵਾਲਾ ਬਾਗ ਨੂੰ ਖੋਲ੍ਹਿਆ ਨਹੀਂ ਤਾਂ ਅਸੀ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਜਲ੍ਹਿਆਂਵਾਲਾ ਬਾਗਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਾਂਗੇ।

-PTCNews

Related Post