ਫੋਨ ਖਰੀਦਣ ਵਾਲਿਆਂ ਲਈ ਵੱਡੀ ਖਬਰ, LG ਨੇ ਲਾਂਚ ਕੀਤਾ ਨਵਾਂ ਸਮਾਰਟਫੋਨ, ਜਾਣੋ ਖਾਸੀਅਤ

By  Jashan A April 1st 2019 03:51 PM -- Updated: April 4th 2019 03:26 PM

ਫੋਨ ਖਰੀਦਣ ਵਾਲਿਆਂ ਲਈ ਵੱਡੀ ਖਬਰ, LG ਨੇ ਲਾਂਚ ਕੀਤਾ ਨਵਾਂ ਸਮਾਰਟਫੋਨ, ਜਾਣੋ ਖਾਸੀਅਤ,ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ LG ਨੇ ਆਪਣੇ ਗ੍ਰਾਹਕਾਂ ਲਈ ਨਵਾਂ ਫੋਨ ਲਾਂਚ ਕੀਤਾ ਹੈ। ਕੰਪਨੀ ਨੇ LG K12+ ਨੂੰ ਲਾਂਚ ਕਰ ਦਿੱਤਾ ਹੈ। ਇਸ ਦੀ ਅਹਿਮ ਖਾਸੀਅਤਾਂ ਦੀ ਗੱਲ ਕਰੀਏ ਤਾਂ ਇਹ ਫੋਨ ਆਰਟੀਫੀਸ਼ਅਲ ਇੰਟੈਲੀਜੈਂਸੀ (AI) ਨਾਲ ਆਉਂਦਾ ਹੈ।

lg ਫੋਨ ਖਰੀਦਣ ਵਾਲਿਆਂ ਲਈ ਵੱਡੀ ਖਬਰ, LG ਨੇ ਲਾਂਚ ਕੀਤਾ ਨਵਾਂ ਸਮਾਰਟਫੋਨ, ਜਾਣੋ ਖਾਸੀਅਤ

ਐੱਲ.ਜੀ. ਦੇ 12+ (LG K12+) 'ਚ ਐੱਲ.ਈ.ਡੀ. ਫਲੈਸ਼ ਨਾਲ ਸੈਲਫੀ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਦੱਸ ਦੇਈਏ ਕਿ LG K12+ ਨੂੰ ਫਿਲਹਾਲ ਬ੍ਰਾਜ਼ੀਲ 'ਚ ਲਾਂਚ ਕੀਤਾ ਗਿਆ ਹੈ।

ਹੋਰ ਪੜ੍ਹੋ:ਕਾਰ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਅਗਲੇ ਮਹੀਨੇ ਤੋਂ ਕਾਰ ਖਰੀਦਣੀ ਹੋ ਜਾਵੇਗੀ ਮਹਿੰਗੀ !!

lg ਫੋਨ ਖਰੀਦਣ ਵਾਲਿਆਂ ਲਈ ਵੱਡੀ ਖਬਰ, LG ਨੇ ਲਾਂਚ ਕੀਤਾ ਨਵਾਂ ਸਮਾਰਟਫੋਨ, ਜਾਣੋ ਖਾਸੀਅਤ

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਬ੍ਰਾਜ਼ੀਲ 'ਚ ਐੱਲ.ਜੀ. ਦੇ 12+ ਦੀ ਕੀਮਤ 1,199 ਬ੍ਰਾਜ਼ੀਲਿਅਨ ਰੀਅਲ (ਲਗਭਗ 21,200 ਰੁਪਏ) ਹੈ।ਡਿਊਲ ਸਿਮ (ਨੈਨੋ) ਵਾਲਾ LG K12+ ਐਂਡ੍ਰਾਇਡ 8.1 ਓਰੀਓ 'ਤੇ ਚੱਲਦਾ ਹੈ।

lg ਫੋਨ ਖਰੀਦਣ ਵਾਲਿਆਂ ਲਈ ਵੱਡੀ ਖਬਰ, LG ਨੇ ਲਾਂਚ ਕੀਤਾ ਨਵਾਂ ਸਮਾਰਟਫੋਨ, ਜਾਣੋ ਖਾਸੀਅਤ

ਇਸ 'ਚ 5.7 ਇੰਚ ਦੀ ਐੱਚ.ਡੀ.+(720x1440 Pixel) ਡਿਸਪਲੇਅ ਹੈ ਜਿਸ ਦਾ ਸਕਰੀਨ ਰੇਸ਼ੀਓ 18:9 ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ, ਜਿਸ ਦਾ ਅਪਰਚਰ ਐੱਫ/2.0 ਹੈ, ਨਾਲ ਹੀ ਫਲੈਸ਼ ਐੱਲ.ਈ.ਡੀ. ਵੀ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3,000 mAh ਦੀ ਬੈਟਰੀ ਦਿੱਤੀ ਗਈ ਹੈ।

-PTC News

Related Post