ਕਾਨੂੰਨ ਦੀ ਉਲੰਘਣਾ ਕਰਨ 'ਤੇ ਮੈਸਰਜ਼ ਅਲਾਈਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

By  Pardeep Singh July 5th 2022 12:11 PM

ਐਸ.ਏ.ਐਸ ਨਗਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਕਾਨੂੰਨ ਦੀ ਉਲੰਘਣਾ ਕਰਨ ਤੇ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਲਾਈਡ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਓ ਨੰ.21 ਫੇਜ਼ 2, ਸੈਕਟਰ 54,ਮੋਹਾਲੀ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜ਼ੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 2, ਜੂਨ 2021 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਣ । ਉਨ੍ਹਾਂ ਦੱਸਿਆ ਕਿ ਫਰਮ ਦੀਆਂ ਦੋਵਾਂ ਪਾਰਟਨਰਾਂ ਨੂੰ ਰਜਿਸਟਰਡ ਡਾਕ ਰਾਹੀਂ ਭੇਜੇ ਗਏ ਨੋਟਿਸ ‘ ਕੋਈ ਵੀ ਅਜਿਹਾ ਵਿਅਕਤੀ ਇਸ ਜਗ੍ਹਾ ਤੇ ਨਹੀ ਰਹਿੰਦਾ ’ ਟਿਪਣੀ ਸਮੇਤ ਵਾਪਿਸ ਪ੍ਰਾਪਤ ਹੋਏ ਹਨ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਲਾਇਸੰਸੀ ਵੱਲੋਂ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਵਿੱਚ ਦਰਸਾਏ ਅਨੁਸਾਰ ਤੇ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ ।

ਇਹ ਵੀ ਪੜ੍ਹੋ:ਸਮਲਿੰਗੀ ਵਿਆਹ : ਕੋਲਕਾਤਾ 'ਚ ਸਮਲਿੰਗੀ ਵਿਆਹ, ਖੂਬ ਵਾਇਰਲ

-PTC News

Related Post