ਲੰਬੀ ਉਡੀਕ ਮਗਰੋਂ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਸੂਚੀ ਜਾਰੀ

By  Jasmeet Singh August 20th 2022 06:38 PM

ਚੰਡੀਗੜ੍ਹ, 20 ਅਗਸਤ: ਪੰਜਾਬ ਵਿੱਚ ਸੱਤਾ 'ਚ ਆਉਣ ਤੋਂ ਪੰਜ ਮਹੀਨਿਆਂ ਬਾਅਦ ਅੱਜ ਜਾ ਕੇ ‘ਆਪ’ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਹੋਰ ਨਿਆਂਇਕ ਫੋਰਮ 'ਚ ਸਰਕਾਰ ਦੀ ਨੁਮਾਇੰਦਗੀ ਕਰਨ ਲਈ 146 ਲਾਅ ਅਫ਼ਸਰ ਨਿਯੁਕਤ ਕੀਤੇ ਹਨ।

ਸੀਨੀਅਰ ਐਡਵੋਕੇਟ ਵਿਨੋਦ ਘਈ ਵੱਲੋਂ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਬਾਅਦ ਇਹ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਲਾਅ ਅਫ਼ਸਰਾਂ ਦੀ ਇਸ ਸੂਚੀ ਨੂੰ ਅੰਤਿਮ ਰੂਪ ਨਹੀਂ ਦਿੱਤਾ ਜਾ ਸਕਿਆ ਸੀ।

ਉਪਲਬਧ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਮਾਨ ਸਰਕਾਰ ਨੇ 28 ਵਧੀਕ ਐਡਵੋਕੇਟ ਜਨਰਲ, 13 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 40 ਡਿਪਟੀ ਐਡਵੋਕੇਟ ਜਨਰਲ ਅਤੇ 65 ਸਹਾਇਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਹਨ।

'ਦੀ ਟ੍ਰਿਬਿਊਨ' ਅਖ਼ਬਾਰ ਦੀ ਇਕ ਰਿਪੋਰਟ ਮੁਤਾਬਕ ਇਸ ਸੂਚੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਦੱਸਣਯੋਗ ਹੈ ਕਿ ਕਾਨੂੰਨੀ ਅਫਸਰਾਂ ਦੀ ਨਿਯੁਕਤੀ 'ਚ ਲੰਬੀ ਉਡੀਕ ਤੋਂ ਬਾਅਦ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਦੇਹਰਾਦੂਨ 'ਚ ਫਟਿਆ ਬੱਦਲ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

-PTC News

Related Post