ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ 

By  Shanker Badra May 8th 2021 10:39 AM

ਲੁਧਿਆਣਾ : ਕੋਰੋਨਾ ਵਾਇਰਸ ਨੂੰ ਲੈ ਕੇ ਖਤਰਨਾਕ ਹੁੰਦੇ ਹਾਲਾਤ ਨੂੰ ਕਾਬੂ ਕਰਨ ਲਈਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਧਾਉਣ ਦਾ ਫੈਸਲਾ ਕੀਤਾ ਹੈ। ਸ਼ਹਿਰ ਵਿੱਚ ਸੋਮਵਾਰ ਤੋਂ ਲੈ ਕੇ 14 ਮਈ ਤੱਕ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਰਹੇਗਾ।

ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ 

lockdown : Daily Curfew imposed in Ludhiana from May 7 till May 16 ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ

ਸ਼ਹਿਰ ਵਿੱਚ ਕੋਰੋਨਾ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ 7 ਮਈ ਤੋਂ ਲੈ ਕੇ 16 ਮਈ ਤੱਕ ਸ਼ਹਿਰ ਵਿੱਚ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੇ ਤਹਿਤ ਕਰਫ਼ਿਊਦੀ ਮਿਆਦ ਵਧਾ ਦਿੱਤੀ ਗਈ ਹੈ।

lockdown : Daily Curfew imposed in Ludhiana from May 7 till May 16 ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ

ਇਨ੍ਹਾਂ ਪੰਜ ਦਿਨਾਂ ਵਿੱਚ ਸਾਰੀਆਂ ਦੁਕਾਨਾਂ, ਨਿੱਜੀ ਦਫ਼ਤਰ ਅਤੇ ਹਰ ਪ੍ਰਕਾਰ ਦੀਆਂ ਸੰਸਥਾਵਾਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹ ਸਕਣਗੀਆਂ। ਇਸ ਤੋਂ ਇਲਾਵਾ ਵੀਕੈਂਡ ਲੌਕਡਾਊਨ ਵਿਚ ਕਰਫ਼ਿਊ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

lockdown : Daily Curfew imposed in Ludhiana from May 7 till May 16 ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ

ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ

ਇਸ ਦੌਰਾਨ ਘਰਾਂ ਵਿੱਚ ਦੁੱਧ ਦੀ ਡਿਲੀਵਰੀ ਰੋਜ਼ਾਨਾ ਸਵੇਰੇ ਪੰਜ ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ ਪੰਜ ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਲੁਧਿਆਣਾ ਵਿੱਚ ਕੋਰੋਨਾ ਦੀ ਲਾਗ ਕਾਰਨ ਹਾਲਤ ਲਗਾਤਾਰ ਖ਼ਰਾਬ ਬਣੇ ਹੋਏ ਹਨ। ਸ਼ੁੱਕਰਵਾਰ ਨੂੰ ਜ਼ਿਲੇ ਵਿਚ 24 ਘੰਟਿਆਂ ਵਿਚ 31 ਮੌਤਾਂ ਹੋ ਚੁੱਕੀਆਂ ਹਨ।

-PTCNews

Related Post