ਹੁਣ ਪੰਜਾਬ ਦੇ ਇਸ ਸ਼ਹਿਰ 'ਚ 3 ਦਿਨਾਂ ਲਈ ਲੱਗਾ ਮੁਕੰਮਲ ਲਾਕਡਾਊਨ

By  Shanker Badra June 26th 2020 06:51 PM

ਹੁਣ ਪੰਜਾਬ ਦੇ ਇਸ ਸ਼ਹਿਰ 'ਚ 3 ਦਿਨਾਂ ਲਈ ਲੱਗਾ ਮੁਕੰਮਲ ਲਾਕਡਾਊਨ:ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਤਿੰਨ ਦਿਨ 'ਚ ਲਗਾਤਾਰ ਆਏ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਗਿੱਦੜਬਾਹਾ ਸ਼ਹਿਰ 'ਚ 3 ਦਿਨਾਂ ਲਈ ਮੁਕੰਮਲ ਲਾਕਡਾਊਨ ਲਗਾ ਦਿੱਤਾ ਹੈ ਅਤੇ 30 ਜੂਨ ਸਵੇਰੇ 5 ਵਜੇ ਤੱਕ ਗਿੱਦੜਬਾਹਾ ਸ਼ਹਿਰ ਪੂਰਨ ਤੌਰ 'ਤੇ ਬੰਦ ਰਹੇਗਾ। ਪੁਲਿਸ ਪ੍ਰਸ਼ਾਸਨ ਵਲੋਂ ਅੱਜ ਹੀ ਦੁਪਹਿਰ ਤੋਂ ਬਾਅਦ ਸ਼ਹਿਰ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਹਨ।

Lockdown in Gidderbaha due to outbreak of Coronavirus  ਹੁਣ ਪੰਜਾਬ ਦੇ ਇਸ ਸ਼ਹਿਰ 'ਚ 3 ਦਿਨਾਂ ਲਈ ਲੱਗਾ ਮੁਕੰਮਲ ਲਾਕਡਾਊਨ

ਇਸ ਦੌਰਾਨ ਡਿਪਟੀ ਕਮਿਸ਼ਨਰ ਐਮ ਕੇ ਅਰਵਿੰਦ ਕੁਮਾਰ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਗਿੱਦੜਬਾਹਾ ਸ਼ਹਿਰ 'ਚ 27 ਜੂਨ ਸਵੇਰੇ 5 ਵਜੇ ਤੋਂ 30 ਜੂਨ ਸਵੇਰੇ 5 ਵਜੇ ਤੱਕ ਪੂਰਨ ਲਾਕਡਾਊਨ ਰਹੇਗਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਾਧੇ ਨੂੰ ਰੋਕਣ ਲਈ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਦੱਸ ਦੇਈਏ ਕਿ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 46 ਐਕਟਿਵ ਕੇਸ ਹਨ। ਜਿਨ੍ਹਾਂ 'ਚੋਂ 11 ਕੇਸ ਗਿੱਦੜਬਾਹਾ ਨਾਲ ਸਬੰਧਿਤ ਹਨ। ਫਿਲਹਾਲ ਪ੍ਰਾਪਤ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿਖੇ ਜੋ ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ, ਉਹ ਕਾਫੀ ਵਿਅਕਤੀਆਂ ਦੇ ਸੰਪਰਕ ਵਿਚ ਰਹੇ ਹਨ। ਕਮਿਊਨਿਟੀ ਸਪਰੈਡ ਨਾ ਹੋਵੇ ,ਇਸ ਲਈ ਇਹ ਫੈਸਲਾ ਲਿਆ ਗਿਆ ਹੈ।

-PTCNews

Related Post