ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉੱਤਰੀ ਕੋਰੀਆ 'ਚ ਲੌਕਡਾਊਨ

By  Pardeep Singh May 12th 2022 11:05 AM

ਸਿਓਲ: ਕੋਰੋਨਾ ਮਹਾਮਾਰੀ ਦੇ ਆਉਣ ਦੇ ਦੋ ਸਾਲ ਬਾਅਦ ਵੀਰਵਾਰ ਨੂੰ ਉੱਤਰੀ ਕੋਰੀਆ ਵਿੱਚ ਕੋਵਿਡ-19 ਦਾ ਪਹਿਲਾ ਮਾਮਲਾ ਸਾਹਮਣੇ ਆਇਆ। ਉੱਤਰੀ ਕੋਰੀਆ ਨੇ ਇਸ ਨੂੰ ਗੰਭੀਰ ਰਾਸ਼ਟਰੀ ਐਮਰਜੈਂਸੀ ਮੰਨਿਆ ਹੈ, ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਦੇ ਅਨੁਸਾਰ, ਐਤਵਾਰ ਨੂੰ ਪਿਓਂਗਯਾਂਗ ਵਿੱਚ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ। ਜਾਂਚ ਤੋਂ ਬਾਅਦ ਉਨ੍ਹਾਂ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਦੀ ਪੁਸ਼ਟੀ ਹੋਈ। ਉੱਤਰੀ ਕੋਰੀਆ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰਪਤੀ ਕਿਮ ਜੋਂਗ ਉਨ ਨੇ ਦੇਸ਼ ਭਰ 'ਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ।

  ਉਨ੍ਹਾਂ ਨੇ ਕੋਰੋਨਾ ਦੀ ਰੋਕਥਾਮ ਲਈ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਉੱਤਰੀ ਕੋਰੀਆ ਨੇ 2020 ਦੇ ਅੰਤ ਤੱਕ 13,259 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਸੀ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਅਤੇ ਐਲਾਨ ਕੀਤਾ ਗਿਆ ਕਿ ਉਹ ਕੋਰੋਨਾ ਤੋਂ ਬਚਾਅ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਉੱਤਰੀ ਕੋਰੀਆ ਦੀ ਖਰਾਬ ਸਿਹਤ ਪ੍ਰਣਾਲੀ ਦੇ ਮੱਦੇਨਜ਼ਰ ਦੇਸ਼ ਨੂੰ ਕੋਰੋਨਾ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਬਹੁਤ ਸਖ਼ਤ ਕਦਮ ਚੁੱਕੇ ਗਏ ਸਨ।

ਸਰਕਾਰ ਨੇ ਕੋਰੋਨਾ ਵਰਗੇ ਲੱਛਣਾਂ ਵਾਲੇ ਲੋਕਾਂ ਨੂੰ ਦੇਸ਼ ਵਿੱਚ ਦਾਖਲ ਨਹੀਂ ਹੋਣ ਦਿੱਤਾ। ਨਾਲ ਹੀ, ਦੂਜੇ ਦੇਸ਼ਾਂ ਦੀ ਯਾਤਰਾ ਅਤੇ ਵਪਾਰ ਦੋ ਸਾਲਾਂ ਲਈ ਬੰਦ ਕਰ ਦਿੱਤਾ ਗਿਆ ਸੀ। ਪਹਿਲਾਂ ਹੀ ਪ੍ਰਮਾਣੂ ਹਥਿਆਰਾਂ ਅਤੇ ਮਿਜ਼ਾਈਲਾਂ ਦਾ ਸਾਹਮਣਾ ਕਰ ਰਹੇ ਅਮਰੀਕੀ ਪਾਬੰਦੀਆਂ ਤੋਂ ਬਾਅਦ, ਕੋਰੋਨਾ ਤੋਂ ਬਚਾਅ ਲਈ ਵਪਾਰ ਅਤੇ ਸੈਲਾਨੀਆਂ 'ਤੇ ਪਾਬੰਦੀ ਕਾਰਨ ਉੱਤਰੀ ਕੋਰੀਆ ਦੀ ਆਰਥਿਕਤਾ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਸੀ।

ਇਹ ਵੀ ਪੜ੍ਹੋ:ਪਾਕਿ ਦੀ ਨਾਪਾਕ ਹਰਕਤ, ਡਰੋਨ ਨੂੰ ਵੇਖਦੇ ਹੀ ਜਵਾਨਾਂ ਨੇ ਕੀਤੀ ਫਾਇਰਿੰਗ

-PTC News

Related Post