ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

By  Shanker Badra March 12th 2021 12:45 PM -- Updated: March 12th 2021 01:14 PM

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਕੋਰੋਨਾ ਵਾਇਰਸ ਦੇ ਮਾਮਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਚ ਇਕ ਵਾਰ ਫਿਰ ਤੋਂ ਵੱਧ ਰਹੇ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ, ਪਟਿਆਲਾ ਤੋਂ ਬਾਅਦ ਮੋਹਾਲੀ ,ਫ਼ਤਹਿਗੜ੍ਹ ਸਾਹਿਬ ਵਿੱਚ ਵੀ ਰਾਤ ਗਿਆਰਾਂ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਮੁੜ ਨਾਈਟ ਕਰਫਿਊ ਲੱਗੇਗਾ।

lockdown : Night curfew imposed in Patiala, Ludhiana from today of Punjab Govt ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਪੜ੍ਹੋ ਹੋਰ ਖ਼ਬਰਾਂ : ਪੰਜਾਬ ,ਦਿੱਲੀ-ਐਨਸੀਆਰ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਅਸਮਾਨ 'ਚ ਛਾਏ ਬੱਦਲ

ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਨਾਈਟ ਕਰਫਿਊ ਲਗਾਉਣ ਦੀ ਸ਼ੁਰੂਆਤ ਅੱਜ ਰਾਤ ਤੋਂ ਹੋਵੇਗੀ। ਪਟਿਆਲਾ 'ਚਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ।

lockdown : Night curfew imposed in Patiala, Ludhiana from today of Punjab Govt ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।

lockdown : Night curfew imposed in Patiala, Ludhiana from today of Punjab Govt ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ 'ਤੇ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।

lockdown : Night curfew imposed in Patiala, Ludhiana from today of Punjab Govt ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੁੜ ਲੱਗਿਆ 'ਨਾਈਟ ਕਰਫ਼ਿਊ', ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਪੜ੍ਹੋ ਹੋਰ ਖ਼ਬਰਾਂ : ਸਵਾ ਰੁਪਏ ਦੇ ਸ਼ਗਨ ਨਾਲ ਕਰਵਾਏ ਗਏ ਆਨੰਦ ਕਾਰਜ, ਤੋਹਫੇ ਵੀ ਨਹੀਂ ਲਏ

ਇਸੇ ਤਰ੍ਹਾਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ਵਿਚ ਨਾਈਟ ਕਰਫਿਊ ਲੱਗੇਗਾ । ਕਰਫਿਊ ਦੌਰਾਨਪੁਲਿਸ, ਫੌਜ, ਸਰਕਾਰੀ ਕਰਮਚਾਰੀ, ਜਰੂਰੀ ਵਸਤਾਂ, ਮੈਡੀਕਲ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਇੰਟਰ ਸਟੇਟ ਅਤੇ ਕੌਮੀ ਸ਼ਾਹਰਾਹ 'ਤੇ ਵੀ ਕਰਫਿਊ ਦਾ ਅਸਰ ਨਹੀਂ ਹੋਵੇਗਾ।

-PTCNews

Related Post