ਅੱਜ ਸਵੇਰੇ 6 ਵਜੇ ਤੋਂ ਪੰਜਾਬ 'ਚ ਸ਼ੁਰੂ ਹੋਇਆ ਲਾਕਡਾਊਨ, ਜਾਣੋ ਕੀ-ਕੀ ਰਹੇਗਾ ਖੁੱਲਿਆ

By  Jashan A March 23rd 2020 08:23 AM -- Updated: March 23rd 2020 08:30 AM

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਅੱਜ ਸਵੇਰੇ 6 ਵਜੇ ਤੋਂ ਸੂਬੇ ਅੰਦਰ ਲਾਕਡਾਊਨ ਸ਼ੁਰੂ ਹੋ ਗਿਆ ਹੈ, ਜੋ 31 ਮਾਰਚ ਰਾਤ 9 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਪੰਜਾਬ 'ਚ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ ਤੇ ਜਨਤਕ ਥਾਂਵਾਂ 'ਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ।

ਸਰਕਾਰ ਨੇ ਲੋਕਾਂ ਨੂੰ ਹੰਗਾਮੀ ਹਾਲਤ ਤੋਂ ਬਿਨਾਂ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ ਤਾਂ ਜੋ ਵਾਇਰਸ ਫੈਲਣ ਤੋਂ ਰੋਕਿਆ ਜਾ ਸਕੇ। ਸੂਬਾ ਸਰਕਾਰ ਨੇ ਤਮਾਮ ਜਿਲ੍ਹਿਆਂ ਦੇ ਡੀਸੀਜ਼ ਨੂੰ ਰੋਕਾਂ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਘਰ ਬੈਠਣ ਦੀ ਅਪੀਲ ਕੀਤੀ ਜਾਵੇ।

ਹੋਰ ਪੜ੍ਹੋ: ਸਕੂਟਰੀ 'ਤੇ ਵਿਆਹ ਲਿਆਇਆ ਲਾੜੀ, 5 ਬੰਦਿਆਂ ਦੀ ਗਈ ਸੀ ਬਰਾਤ

ਇਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਲਾਕਡਾਊਨ ਤਹਿਤ ਕਰਫਿਊ ਨਹੀਂ ਕੇਵਲ ਧਾਰਾ 144 ਹੀ ਲਾਗੂ ਕੀਤੀ ਹੈ। ਸਰਕਾਰੀ ਦਫਤਰ ਖੁੱਲ੍ਹੇ ਰਹਿਣਗੇ ਰੈਸਟੋਰੈਂਟ ਤੇ ਖਾਣ ਪੀਣ ਵਾਲ਼ੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਪਰ ਉੱਥੇ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਹੋਰ ਰਾਜਾਂ ਤੋਂ ਪਬਲਿਕ ਟਰਾਂਸਪੋਰਟ ਦੇ ਸੂਬੇ ਵਿੱਚ ਵੜਣ ‘ਤੇ ਰੋਕ ਲਗਾ ਦਿੱਤੀ ਹੈ।

Coronavirusਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਮੱਦੇਨਜ਼ਰ ਰੱਖਦਿਆਂ ਸੂਬਾ ਸਰਕਾਰ ਨੇ ਪੰਜਾਬ ਨੂੰ ਲਾਕਡਾਊਨ ਕਰਨ ਦਾ ਫੈਸਲਾ ਲਿਆ ਹੈ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 21 ਹੋ ਗਈ ਹੈ। ਬੀਤੇ ਦਿਨ ਨਵਾਂਸ਼ਹਿਰ 'ਚ ਕੋਰੋਨਾਵਾਇਰਸ ਦੇ 7 ਹੋਰ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

-PTC News

 

Related Post