ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਮਾਮਲਾ ਦਰਜ

By  Shanker Badra April 25th 2018 09:03 PM

ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਮਾਮਲਾ ਦਰਜ:ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।ਬੈਂਸ ਵਿਰੁਧ ਇਹ ਮਾਮਲਾ ਪਾਸਪੋਰਟ ਅਧਿਕਾਰੀ ਨਾਲ ਉਲਝਣ ਅਤੇ ਉਸ ਦੀ ਡਿਊਟੀ ‘ਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਦਰਜ ਕੀਤਾ ਗਿਆ ਹੈ।Lok Insaaf Party Leader SSimarjit Singh Bains booked Trespassing Ludhiana passport Officeਜਾਣਕਾਰੀ ਮੁਤਾਬਕ ਵਿਧਾਇਕ ਬੈਂਸ ਆਪਣੇ ਕੁਝ ਸਾਥੀਆਂ ਨਾਲ ਇੱਕ ਸਮਰਥਕ ਹਰਪ੍ਰੀਤ ਸਿੰਘ ਨਾਲ ਪਾਸਪੋਰਟ ਦਫ਼ਤਰ ਗਏ ਸਨ।ਪਾਸਪੋਰਟ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਗਿਆ ਅਤੇ ਬੈਂਸ ਦੇ ਇਸ ਰੱਵਈਏ ਕਾਰਨ ਕੰਮ ਕਾਜ ਠੱਪ ਕਰਨ ਦੀ ਧਮਕੀ ਵੀ ਦਿਤੀ।Lok Insaaf Party leader Simarjit Singh Bains booked for trespassing Ludhiana passport officeਪਾਸਪੋਰਟ ਅਧਿਕਾਰੀਆਂ ਨੇ ਬੈਂਸ ਵਿਰੁਧ ਪੁਲਿਸ ਨੂੰ ਲਿਖ਼ਤੀ ਸ਼ਿਕਾਇਤ ਦਿਤੀ,ਜਿਸ ਤੋਂ ਬਾਅਦ ਵਿਧਾਇਕ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

-PTCNews

Related Post