Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ (ਤਸਵੀਰਾਂ)

By  Jashan A March 31st 2019 12:58 PM

Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ (ਤਸਵੀਰਾਂ),ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ ਦੇ ਘਨੌਰ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਬੀਬਾ ਹਰਪ੍ਰੀਤ ਕੌਰ ਮੁਖਮੈਲਪੁਰ ਦੀ ਅਗਵਾਈ ਵਿੱਚ ਵੱਖ ਵੱਖ ਥਾਂਈ ਵਰਕਰਾਂ ਦੀਆਂ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ।

pti Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ (ਤਸਵੀਰਾਂ)

ਇਸ ਮੌਕੇ ਸਾਬਕਾ ਐੱਮ ਐੱਲ ਏ ਬੀਬਾ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਹਲਕਾ ਦੇ ਕਾਂਗਰਸ ਐੱਮ ਐਲ ਏ 'ਤੇ ਤਿੱਖੇ ਸ਼ਬਦੀ ਵਾਰ ਕੀਤੇ ਤੇ ਕਿਹਾ ਹਲਕੇ ਦੇ ਬਸਮਾ ਪਿੰਡ ਵਿੱਚ ਪੰਚਾਇਤ ਦੀ ਜ਼ਮੀਨ ਵਿੱਚ ਸਾਰੀ ਮਿੱਟੀ ਗੈਰ ਕਾਨੂੰਨੀ ਤਰੀਕੇ ਨਾਲ ਕੱਢ ਲਈ ਜਿਸ ਦੇ ਚੱਲਦਿਆਂ 40 - 40 ਫੁੱਟ ਡੂੰਘੀਆਂ ਖੱਡਾਂ ਪਾ ਦਿੱਤੀਆਂ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਰੰਗੀ ਨਗਰ ਕੌਂਸਲ ਡੇਰਾਬਸੀ ਦੇ ਬਣੇ ਪ੍ਰਧਾਨ

pti Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ (ਤਸਵੀਰਾਂ)

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਜ਼ਿਲ੍ਹਾ ਜੱਥੇਦਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪਿਛਲੇ 2 ਸਾਲਾਂ ਵਿੱਚ ਪਰਦਾਫਾਸ਼ ਹੋ ਚੁੱਕਾ ਹੈ ਕਿ ਝੂਠੀਆਂ ਸਹੁੰਆਂ ਖਾ ਕੇ ਸਰਕਾਰ ਬਣਾਈ ਹੈ। ਲੋਕ ਇਸ ਗੱਲ ਤੋਂ ਭਲੀਭਾਂਤ ਵਾਕਫ ਹੋ ਚੁੱਕੇ ਹਨ।

pti Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ (ਤਸਵੀਰਾਂ)

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ, ਕਿਸਾਨਾਂ ਦੇ ਮੋਟਰਾਂ ਦੇ ਬਿੱਲ ਮੁਆਫ਼ ਕੀਤੇ ਅਤੇ ਦਲਿਤਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ। ਸ਼ਗਨ ਸਕੀਮਾਂ ਤੋਂ ਇਲਾਵਾ ਕਈ ਭਲਾਈ ਸਕੀਮਾਂ ਵੀ ਚਲਾਈਆਂ ਗਈਆਂ।

pti Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀਆਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ (ਤਸਵੀਰਾਂ)

ਰੱਖੜਾ ਅੱਜ ਘਨੌਰ ਹਲਕੇ ਦੇ ਲੋਹ ਸਿੰਬਲੀ, ਕਪੂਰੀ, ਮੰਜੋਲੀ, ਚੱਪੜ, ਸੋਗਲਪੁਰ, ਸੰਜਰਪੁਰ, ਮਰਦਾਂਪੁਰ, ਕਬੂਲਪੁਰ, ਬਠੋਣੀਆਂ, ਚੱਲ ਹੇੜੀ, ਅਲੀਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਨਿੱਜੀ ਰਾਬਤਾ ਬਣਾਇਆ।

-PTC News

Related Post