Lok Sabha Election 2019: PM ਮੋਦੀ ਅੱਜ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ

By  Jashan A March 28th 2019 09:59 AM

Lok Sabha Election 2019: PM ਮੋਦੀ ਅੱਜ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ 'ਚ ਚੋਣ ਅਖਾੜਾ ਭਖ ਚੁੱਕਿਆ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਹਨ ਅਤੇ ਲੋਕ ਸਭਾ ਚੋਣਾਂ 'ਤੇ ਜਿੱਤ ਪ੍ਰਾਪਤ ਕਰਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

pm Lok Sabha Election 2019: PM ਮੋਦੀ ਅੱਜ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ

ਇਸ ਦੇ ਤਹਿਤ ਭਾਜਪਾ ਵੀ ਸਰਗਰਮ ਹੋ ਗਈ ਅਤੇ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸਾਰੇ 90 ਵਿਧਾਨ ਸਭਾ ਹਲਕਿਆਂ ‘ਚ ਮੀਟਿੰਗਾਂ ਕਰੇਗਾ: ਭੂੰਦੜ

ਪੀ.ਐੱਮ. ਮੋਦੀ ਅੱਜ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਜੰਮੂ-ਕਸ਼ਮੀਰ 'ਚ ਤਿੰਨ ਜਨ ਸਭਾਵਾਂ ਨੂੰ ਸੰਬੋਧਿਤ ਕਰਨਗੇ।ਪੀ.ਐੱਮ ਮੋਦੀ ਅੱਜ 11 ਵਜੇ ਉੱਤਰ ਪ੍ਰਦੇਸ਼ ਦੇ ਮੇਰਠ 'ਚ ਜਨ ਸਭਾ ਨੂੰ ਸੰਬੋਧਿਤ ਕਰਨਗੇ।

pm Lok Sabha Election 2019: PM ਮੋਦੀ ਅੱਜ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ

ਇਸ ਤੋਂ ਬਾਅਦ ਉਹ ਸਵਾ ਇਕ ਵਜੇ ਉੱਤਰਾਖੰਡ ਦੇ ਰੂਦਰਪੁਰ 'ਚ ਜਨ ਸਭਾ ਨੂੰ ਸੰਬੋਧਿਤ ਕਰਨਗੇ ਤੇ ਸ਼ਾਮ 5 ਜੇ ਮੋਦੀ ਜੰਮੂ ਕਸ਼ਮੀਰ ਦੇ ਪੰਚਾਇਤ ਡੁੰਮੀ, ਅਖਨੂਪ ਬ੍ਰਿਜੇ ਨੇੜੇ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਨਗੇ।

-PTC News

Related Post