ਲੋਕ ਸਭਾ ਚੋਣਾਂ 2019 : ਪੰਜਾਬ ਵਿੱਚ ਕੱਲ੍ਹ ਹੋ ਜਾਵੇਗਾ ਚੋਣ ਪ੍ਰਚਾਰ ਬੰਦ

By  Shanker Badra May 16th 2019 10:01 AM

ਲੋਕ ਸਭਾ ਚੋਣਾਂ 2019 : ਪੰਜਾਬ ਵਿੱਚ ਕੱਲ੍ਹ ਹੋ ਜਾਵੇਗਾ ਚੋਣ ਪ੍ਰਚਾਰ ਬੰਦ:ਚੰਡੀਗੜ੍ਹ : ਹੁਣ ਪੰਜਾਬ ਅੰਦਰ ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ 17 ਮਈ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਵੇਗਾ ਪਰ ਉਮੀਦਵਾਰਾਂ ਨੂੰ ਵੋਟਰਾਂ ਨਾਲ ਘਰ -ਘਰ ਜਾ ਕੇ ਸੰਪਰਕ ਕਰਨ ਦੀ ਖੁੱਲ੍ਹ ਰਹੇਗੀ।ਉਸ ਤੋਂ ਬਾਅਦ ਕੋਈ ਵੀ ਉਮੀਦਵਾਰ ਕੋਈ ਵੀ ਚੋਣ ਰੈਲੀ ਜਾਂ ਫਿਰ ਨੁੱਕੜ ਮੀਟਿੰਗ ਨਹੀਂ ਕਰ ਸਕਦਾ , ਸਿਰਫ਼ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਹੀ ਇਜਾਜ਼ਤ ਹੋਵੇਗੀ।

Lok Sabha Election 2019 Punjab tomorrow Close the election campaign ਲੋਕ ਸਭਾ ਚੋਣਾਂ 2019 : ਪੰਜਾਬ ਵਿੱਚ ਕੱਲ੍ਹ ਹੋ ਜਾਵੇਗਾ ਚੋਣ ਪ੍ਰਚਾਰ ਬੰਦ

ਪੰਜਾਬ ਦੇ ਮੁੱਖ ਚੋਣ ਅਫ਼ਸਰ ਕਰੁਣਾ ਐਸ ਰਾਜੂ ਨੇ ਕਿਹਾ ਕਿ 17 ਮਈ ਸ਼ਾਮ ਪੰਜ ਵਜੇ ਤੋਂ ਖੁੱਲ੍ਹਮ ਖੁੱਲ੍ਹਾ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਉਸੇ ਦਿਨ ਤੋਂ 48 ਘੰਟਿਆਂ ਲਈ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Lok Sabha Election 2019 Punjab tomorrow Close the election campaign ਲੋਕ ਸਭਾ ਚੋਣਾਂ 2019 : ਪੰਜਾਬ ਵਿੱਚ ਕੱਲ੍ਹ ਹੋ ਜਾਵੇਗਾ ਚੋਣ ਪ੍ਰਚਾਰ ਬੰਦ

ਪੰਜਾਬ ਵਿੱਚ ਵੋਟਰਾਂ ਦੀ ਕੁੱਲ ਗਿਣਤੀ 20374375 ਹੈ, ਇਨ੍ਹਾਂ ਵਿਚੋਂ 10754157ਪੁਰਸ਼ ਅਤੇ 9619722 ਮਹਿਲਾ ਵੋਟਰ ਹਨ।ਇਨ੍ਹਾਂ ਤੋਂ ਇਲਾਵਾ 507 ਕਿੰਨਰ ਅਤੇ 393 ਐੱਨ.ਆਰ.ਆਈ ਵੋਟਰ ਦੱਸੇ ਗਏ ਹਨ।ਵਿਸ਼ੇਸ਼ ਵਰਗ ਦੇ ਵੋਟਰਾਂ ਦੀ ਗਿਣਤੀ 68551 ਹੈ।ਚੋਣ ਅਮਲ ਸਹੀ ਢੰਗ ਨਾਲ ਚਲਾਉਣ ਲਈ ਰਾਜ ਭਰ ਵਿਚ 232136 ਪੋਲਿੰਗ ਸਟੇਸ਼ਨ ਬਣਾਏ ਗਏ ਹਨ,ਜਿਨ੍ਹਾਂ ਵਿਚੋਂ ਪੇਂਡੂ ਖੇਤਰ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16394ਹੈ।

Lok Sabha Election 2019 Punjab tomorrow Close the election campaign ਲੋਕ ਸਭਾ ਚੋਣਾਂ 2019 : ਪੰਜਾਬ ਵਿੱਚ ਕੱਲ੍ਹ ਹੋ ਜਾਵੇਗਾ ਚੋਣ ਪ੍ਰਚਾਰ ਬੰਦ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੁਲਵਾਮਾ ‘ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

ਦੱਸ ਦੇਈਏ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ।ਲੋਕ ਸਭਾ ਦੇ 13 ਹਲਕਿਆਂ ਲਈ ਕੁੱਲ 278 ਉਮੀਦਵਾਰ ਮੈਦਾਨ ਵਿਚ ਹਨ,ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਸੁਣਾਇਆ ਜਾਵੇਗਾ।ਦੇਸ਼ ਦੇ ਦੂਜੇ ਭਾਗਾਂ ਵਿੱਚ ਚਾਹੇ ਪੋਲਿੰਗ ਪਹਿਲਾਂ ਹੋ ਗਈ ਸੀ ਪਰ ਨਤੀਜੇ ਦਾ ਐਲਾਨ ਉਸ ਦਿਨ ਕੀਤਾ ਜਾਵੇਗਾ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post