Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੀਆਂ ਸ੍ਰੀ ਆਨੰਦਪੁਰ ਸਾਹਿਬ ਹਲਕੇ 'ਚ ਅੱਜ 3 ਵਿਸ਼ਾਲ ਰੈਲੀਆਂ, ਸੁਖਬੀਰ ਬਾਦਲ ਕਰਨਗੇ ਸ਼ਿਰਕਤ

By  Jashan A March 31st 2019 10:31 AM

Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੀਆਂ ਸ੍ਰੀ ਆਨੰਦਪੁਰ ਸਾਹਿਬ ਹਲਕੇ 'ਚ ਅੱਜ 3 ਵਿਸ਼ਾਲ ਰੈਲੀਆਂ, ਸੁਖਬੀਰ ਬਾਦਲ ਕਰਨਗੇ ਸ਼ਿਰਕਤ,ਸ੍ਰੀ ਆਨੰਦਪੁਰ ਸਾਹਿਬ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ 3 ਵਿਸ਼ਾਲ ਰੈਲੀਆਂ ਕੀਤੀਆਂ ਜਾਣਗੀਆਂ। [caption id="attachment_276697" align="aligncenter" width="300"]sad Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੀਆਂ ਸ੍ਰੀ ਆਨੰਦਪੁਰ ਸਾਹਿਬ ਹਲਕੇ 'ਚ ਅੱਜ 3 ਵਿਸ਼ਾਲ ਰੈਲੀਆਂ, ਸੁਖਬੀਰ ਬਾਦਲ ਕਰਨਗੇ ਸ਼ਿਰਕਤ[/caption] ਸ੍ਰੀ ਆਨੰਦਪੁਰ ਸਾਹਿਬ ਹਲਕੇ ਅਧੀਨ ਆਉਂਦੇ ਨੂਰਪੁਰ ਬੇਦੀ,ਬਲਾਚੌਰ ਅਤੇ ਗੜਸ਼ੰਕਰ 'ਚ ਤਿੰਨ ਰੈਲੀਆਂ ਕੀਤੀਆਂ ਜਾਣਗੀਆਂ। ਇਹਨਾਂ ਵਿਸ਼ਾਲ ਰੈਲੀਆਂ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਕਈ ਹੋਰ ਦਿੱਗਜ਼ ਆਗੂ ਮੌਜੂਦ ਰਹਿਣਗੇ। ਹੋਰ ਪੜ੍ਹੋ:ਬਠਿੰਡਾ ਵਿਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ , 4 ਵਿਅਕਤੀ ਜ਼ਖਮੀ ਉਥੇ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਵੱਡੀ ਗਿਣਤੀ 'ਚ ਲੋਕ ਰੈਲੀ 'ਚ ਸ਼ਾਮਲ ਹੋਣਗੇ। ਰੈਲੀਆਂ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਕਾਫੀ ਉਤਸ਼ਾਹ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਆਉਣ ਜਾਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। [caption id="attachment_276698" align="aligncenter" width="300"]sad Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੀਆਂ ਸ੍ਰੀ ਆਨੰਦਪੁਰ ਸਾਹਿਬ ਹਲਕੇ 'ਚ ਅੱਜ 3 ਵਿਸ਼ਾਲ ਰੈਲੀਆਂ, ਸੁਖਬੀਰ ਬਾਦਲ ਕਰਨਗੇ ਸ਼ਿਰਕਤ[/caption] ਇਹਨਾਂ ਰੈਲੀਆਂ ਜ਼ਰੀਏ ਲੋਕਾਂ ਨੂੰ ਚੋਣਾਂ ਲਈ ਲਾਮਬੰਦ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਜਾਵੇਗਾ। ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਨੇ ਲੋਕਾਂ ਦੇ ਲਈ ਯੋਜਨਾਵਾਂ ਚਲਾਈਆਂ ਹਨ। [caption id="attachment_276699" align="aligncenter" width="300"]sad Lok Sabha Election 2019: ਸ਼੍ਰੋਮਣੀ ਅਕਾਲੀ ਦਲ ਦੀਆਂ ਸ੍ਰੀ ਆਨੰਦਪੁਰ ਸਾਹਿਬ ਹਲਕੇ 'ਚ ਅੱਜ 3 ਵਿਸ਼ਾਲ ਰੈਲੀਆਂ, ਸੁਖਬੀਰ ਬਾਦਲ ਕਰਨਗੇ ਸ਼ਿਰਕਤ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤਾਧਿਰ ਕਾਂਗਰਸ 'ਤੇ ਵੀ ਨਿਸ਼ਾਨੇ ਸਾਧੇ ਜਾਣਗੇ ਅਤੇ ਕਾਂਗਰਸ ਸਰਕਾਰ ਵੱਲੋ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਕਾਮੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। -PTC News

Related Post