ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ...

By  Jashan A April 21st 2019 04:00 PM

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ...,ਚੰਡੀਗੜ੍ਹ: ਲੋਕ ਸਭਾ ਚੋਣਾਂ ਦੀ ਤਾਰੀਕ ਜਿਵੇਂ-ਜਿਵੇਂ ਨਜ਼ਦੀਕ ਆ ਰਹੀ ਹੈ, ਉਵੇਂ-ਉਵੇਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਚੋਣਾਂ ਤੋਂ ਪਹਿਲਾਂ ਜਿੱਥੇ ਸਿਆਸੀ ਲੀਡਰ ਤਰ੍ਹਾਂ-ਤਰ੍ਹਾਂ ਦੇ ਵਾਅਦਿਆਂ ਨਾਲ ਲੋਕਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹਨ, ਉੱਥੇ ਮਹਿੰਗਾਈ ਨੇ ਲੋਕਾਂ ਨੂੰ ਜ਼ੋਰਦਾਰ ਝਟਕਾ ਦਿੱਤਾ ਹੈ।

milk ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ...

ਦਰਅਸਲ ਡੇਅਰੀ ਸੰਚਾਲਕਾਂ ਤੇ ਦੁੱਧ ਉਦਪਾਦਕਾਂ ਨੇ ਤਤਕਾਲ ਪ੍ਰਭਾਵ ਨਾਲ ਦੁੱਧ ਦੇ ਭਾਅ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਹੁਣ ਦੁੱਧ ਮਹਿੰਗਾ ਹੋਣ ਕਰਕੇ ਮਠਿਆਈਆਂ ਦੇ ਭਾਅ ਵੀ ਅੰਬਰੀਂ ਛੂਹ ਸਕਦੇ ਹਨ।

ਹੋਰ ਪੜ੍ਹੋ:11 ਅਕਤੂਬਰ ਨੂੰ ਗੁਰਦਾਸਪੁਰ ‘ਚ ਛੁੱਟੀ ਦਾ ਐਲਾਨ !

ਜੇ ਗੱਲ ਕੀਤੀ ਜਾਵੇ ਸਹਿਕਾਰੀ ਦੁੱਧ ਕੰਪਨੀ ਵੇਰਕਾ ਦੀ ਤਾਂ ਉਹਨਾਂ ਨੇ ਚੋਣ ਜਾਬਤੇ ਨੂੰ ਮੁੱਖ ਰੱਖਦੇ ਹੋਏ ਹਾਲੇ ਤੱਕ ਕੀਮਤਾਂ 'ਚ ਵਾਧਾ ਨਹੀਂ ਕੀਤਾ।

milk ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ...

ਉੱਚ ਅਧਿਕਾਰੀਆਂ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਕੀਮਤਾਂ ਵਧਾਉਣ ਦੀ ਮੰਗ ਕੀਤੀ ਗਈ ਹੈ।ਪੰਜਾਬ ਹਲਵਾਈ ਐਸੋਸੀਏਸ਼ਨ ਨੇ ਮਿਠਾਈਆਂ ਦੀਆਂ ਕੀਮਤਾਂ 10 ਰੁਪਏ ਪ੍ਰਤੀ ਕਿੱਲੋ ਤਕ 'ਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

Related Post