ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਤੋਂ ਬਾਅਦ PM ਮੋਦੀ ਨੇ ਕੀਤਾ ਇਹ ਟਵੀਟ
Jashan A
March 10th 2019 08:00 PM
ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਤੋਂ ਬਾਅਦ PM ਮੋਦੀ ਨੇ ਕੀਤਾ ਇਹ ਟਵੀਟ,ਨਵੀਂ ਦਿੱਲੀ: ਅੱਜ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਕਿਹਾ ਕਿ ਸਾਰੇ ਦੇਸ਼ਵਾਸੀਆਂ ਤੋਂ ਰਿਕਾਰਡ ਗਿਣਤੀ 'ਚ ਵੋਟ 'ਚ ਹਿੱਸਾ ਲੈਣ ਲਈ ਕਿਹਾ ਹੈ। ਮੋਦੀ ਨੇ ਵਿਸ਼ੇਸ਼ ਰੂਪ ਨਾਲ ਨਵੇਂ ਵੋਟਰ ਬਣ ਨੌਜਵਾਨਾਂ ਤੋਂ ਵੱਡੀ ਗਿਣਤੀ 'ਚ ਹਿੱਸੇਦਾਰੀ ਕਰਨ ਦਾ ਜ਼ਿਕਰ ਕਰਦੇ ਹੋਏ ਐਤਵਾਰ ਨੂੰ ਉਮੀਦ ਜਤਾਈ ਕਿ ਇਨ੍ਹਾਂ ਚੋਣਾਂ 'ਚ ਵੋਟਰ ਫੀਸਦੀ ਇਤਿਹਾਸਿਕ ਹੋਵੇਗੀ।