ਪੰਜਾਬ ਰੁਝਾਨ (9:36 ਵਜੇ) ਜਾਣੋ,ਕਿੱਥੇ ਕੌਣ ਅੱਗੇ

By  Jashan A May 23rd 2019 08:20 AM -- Updated: May 23rd 2019 09:48 AM

ਪੰਜਾਬ ਰੁਝਾਨ (9:36 ਵਜੇ) ਜਾਣੋ ਕਿੱਥੇ ਕੌਣ ਅੱਗੇ

ਅੰਮ੍ਰਿਤਸਰ ਕਾਂਗਰਸ 5329

ਅਨੰਦਪੁਰ ਸਾਹਿਬ ਕਾਂਗਰਸ 2418

ਬਠਿੰਡਾ ਅਕਾਲੀ ਦਲ 1166

ਫ਼ਰੀਦਕੋਟ ਕਾਂਗਰਸ 1950

ਫਤਹਿਗੜ੍ਹ ਕਾਂਗਰਸ 2937

ਫਿਰੋਜ਼ਪੁਰ ਅਕਾਲੀ ਦਲ 10054

ਗੁਰਦਾਸਪੁਰ BJP 7478

ਹੁਸ਼ਿਆਰਪੁਰ BJP 7869

ਜਲੰਧਰ ਕਾਂਗਰਸ 2358

ਪੰਜਾਬ 'ਚ ਅਕਾਲੀ ਦਲ-ਭਾਜਪਾ 4, ਕਾਂਗਰਸ 8 ਅਤੇ 'ਆਪ" 1 ਸੀਟ 'ਤੇ ਚੱਲ ਰਹੇ ਨੇ ਅੱਗੇ

ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅੱਗੇ

ਅੰਮ੍ਰਿਤਸਰ ਤੋਂ ਗੁਰਜੀਤ ਔਜਲਾ 3332 ਵੋਟਾਂ ਨਾਲ ਅੱਗੇ

ਫਤਹਿਗੜ੍ਹ ਸਾਹਿਬ ਤੋਂ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਅੱਗੇ

ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਹੋਏ ਅੱਗੇ

ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅੱਗੇ

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਅੱਗੇ

ਸੰਨੀ ਦਿਓਲ ਗੁਰਦਾਸਪੁਰ ਅਤੇ ਸੋਮ ਪ੍ਰਕਾਸ਼ ਹੁਸ਼ਿਆਰਪੁਰ ਤੋਂ ਅੱਗੇ

ਫਿਰੋਜ਼ਪੁਰ ਤੋਂ ਅਕਾਲੀ ਦਲ ਉਮੀਦਵਾਰ ਸੁਖਬੀਰ ਬਾਦਲ 2000 ਵੋਟਾਂ ਨਾਲ ਅੱਗੇ

ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਚੱਲ ਰਹੇ ਨੇ ਅੱਗੇ

ਫਤਹਿਗੜ੍ਹ ਸਾਹਿਬ ਤੋਂ ਤੋਂ ਕਾਂਗਰਸੀ ਉਮੀਦਵਾਰ ਡਾ ਅਮਰ ਸਿੰਘ ਚੱਲ ਰਹੇ ਨੇ ਅੱਗੇ

ਪਹਿਲੇ ਰੁਝਾਨ 'ਚ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਚੱਲ ਰਹੇ ਨੇ ਅੱਗੇ

ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਚੱਲ ਰਹੇ ਨੇ ਅੱਗੇ

ਲੋਕ ਸਭਾ ਸੀਟ ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਅਕਾਲੀ ਦਲ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅੱਗੇ,ਅਨੰਦਪੁਰ ਸਾਹਿਬ: 7 ਪੜਾਅ 'ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ।

ਸੂਬੇ 'ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ, ਉਥੇ ਲੋਕਾਂ ਵੱਲੋ ਵੀ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ।

ਉਥੇ ਹੀ ਜੇ ਲੋਕ ਸਭਾ ਸੀਟ ਸ੍ਰੀ ਅਨੰਦਪੁਰ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਸਿੰਘ ਚੰਦੂਮਾਜਰਾ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਅੱਗੇ ਚੱਲ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਆਨੰਦਪੁਰ ਸਾਹਿਬ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ 'ਤੇ ਹੋ ਰਹੀ ਹੈ।ਵਿਧਾਨ ਸਭਾ ਹਲਕਾ ਗੜਸ਼ੰਕਰ, ਬੰਗਾ(ਐਸਸੀ), ਨਵਾਂ ਸ਼ਹਿਰ, ਬਲਾਚੌਰ ਦੀਆਂ ਵੋਟਾਂ ਦੀ ਗਿਣਤੀ ਦੁਆਬਾ ਪੌਲੀਟੈਕਨਿਕ ਕਾਲਜ, ਛੋਕਰਾਂ(ਰਾਹੋਂ) ਦੀਆਂ ਵੱਖ ਵੱਖ ਥਾਵਾਂ 'ਤੇ , ਵਿਧਾਨ ਸਭਾਹਲਕਾ ਆਨੰਦਪੁਰ ਸਾਹਿਬ ,

ਰੂਪਨਗਰ, ਚਮਕੌਰ ਸਾਹਿਬ(ਐਸਸੀ), ਦੀ ਗਿਣਤੀ ਸਰਕਾਰੀ ਕਾਲਜ ਰੂਪਨਗਰ ਵਿੱਚ ਅਤੇ ਹਲਕਾ ਖਰੜ ਤੇ ਐਸਏਐਸ ਨਗਰ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀਮਾਜਰਾ, ਖਰੜ ਦੀਆਂ ਵੱਖ ਵੱਖ ਥਾਵਾਂ 'ਤੇ ਗਿਣਤੀ ਕੀਤੀ ਜਾ ਰਹੀ ਹੈ।

-PTC News

Related Post