ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ
Shanker Badra
May 17th 2019 08:58 AM --
Updated:
May 17th 2019 09:00 AM
ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ:ਚੰਡੀਗੜ੍ਹ : ਹੁਣ ਪੰਜਾਬ ਅੰਦਰ ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ 17 ਮਈ ਯਾਨੀ ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਵੇਗਾ ਪਰ ਉਮੀਦਵਾਰਾਂ ਨੂੰ ਵੋਟਰਾਂ ਨਾਲ ਘਰ -ਘਰ ਜਾ ਕੇ ਸੰਪਰਕ ਕਰਨ ਦੀ ਖੁੱਲ੍ਹ ਰਹੇਗੀ।ਉਸ ਤੋਂ ਬਾਅਦ ਕੋਈ ਵੀ ਉਮੀਦਵਾਰ ਕੋਈ ਵੀ ਚੋਣ ਰੈਲੀ ਜਾਂ ਫਿਰ ਨੁੱਕੜ ਮੀਟਿੰਗ ਨਹੀਂ ਕਰ ਸਕਦਾ , ਸਿਰਫ਼ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਹੀ ਇਜਾਜ਼ਤ ਹੋਵੇਗੀ।ਜਿਸ ਕਰਕੇ ਆਖ਼ਰੀ ਦਿਨ ਵੱਖ -ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ 'ਚ ਪੂਰੀ ਤਾਕਤ ਲਗਾਉਣ ਦੀ ਸੰਭਾਵਨਾ ਹੈ।