Lok Sabha Elections 2019: ਪਹਿਲੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਕਈ ਵੱਡੇ ਆਗੂਆਂ ਦੀ ਕਿਸਮਤ EVM 'ਚ ਹੋਵੇਗੀ ਬੰਦ

By  Jashan A April 10th 2019 08:32 AM

Lok Sabha Elections 2019: ਪਹਿਲੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਕਈ ਵੱਡੇ ਆਗੂਆਂ ਦੀ ਕਿਸਮਤ EVM 'ਚ ਹੋਵੇਗੀ ਬੰਦ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ‘ਚ ਵੱਖ-ਵੱਖ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਜਿਵੇਂ-ਜਿਵੇ ਚੋਣ ਤਾਰੀਕ ਨੇੜੇ ਆ ਰਹੀ ਉਵੇਂ ਹੀ ਪਾਰਟੀਆਂ ਸਰਗਰਮ ਹੋ ਰਹੀਆਂ ਹਨ। ਪਰ ਹੁਣ ਇਹ ਇੰਤਜ਼ਾਰ ਜਲਦੀ ਹੀ ਖਤਮ ਹੋ ਜਾਵੇਗਾ ਕਿਉਂਕਿ ਲੋਕ ਸਭਾ ਚੋਣਾਂ ਦੀ ਸ਼ੁਰੂਆਤ ਕੱਲ੍ਹ ਤੋਂ ਹੋ ਜਾਣੀ ਹੈ।

evm Lok Sabha Elections 2019: ਪਹਿਲੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਕਈ ਵੱਡੇ ਆਗੂਆਂ ਦੀ ਕਿਸਮਤ EVM 'ਚ ਹੋਵੇਗੀ ਬੰਦ

ਕੱਲ ਨੂੰ ਲੋਕ ਸਭਾ ਚੋਣਾਂ ਲਈ ਪਹਿਲੇ ਗੇੜ ਦੀਆਂ ਵੋਟਾਂ ਪਾਈਆਂ ਜਾਣਗੀਆਂ।

ਹੋਰ ਪੜ੍ਹੋ:ਲੁਧਿਆਣਾ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ, ਵਰਕਰਾਂ ‘ਚ ਭਾਰੀ ਉਤਸ਼ਾਹ

ਦੱਸ ਦਈਏ ਕਿ ਪਹਿਲੇ ਪੜਾਅ ਲਈ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਪੱਛਮੀ ਬੰਗਾਲ, ਬਿਹਾਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਓਡੀਸ਼ਾ, ਜੰਮੂ-ਕਸ਼ਮੀਰ, ਉੱਤਰਾਖੰਡ, ਮਣੀਪੁਰ,ਸਿੱਕਿਮ, ਅੰਡੇਮਾਨ ਨਿਕੋਬਾਰ, ਨਾਗਾਲੈਂਡ, ਛੱਤੀਸਗੜ੍ਹ, ਮਿਜੋਰਮ, ਅਸਮ ਤੇ ਅਰੂਣਾਚਲ ਪ੍ਰਦੇਸ਼ ਸਮੇਤ ਕਈ ਹੋਰ ਸੂਬਿਆਂ ਦੀਆਂ 91 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

evm Lok Sabha Elections 2019: ਪਹਿਲੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਕਈ ਵੱਡੇ ਆਗੂਆਂ ਦੀ ਕਿਸਮਤ EVM 'ਚ ਹੋਵੇਗੀ ਬੰਦ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲੇ ਗੇੜ ਲਈ ਬੀਤੇ ਕੱਲ੍ਹ ਚੋਣ ਪ੍ਰਚਾਰ ਮੁਹਿੰਮ ਥੰਮ ਗਈ ਸੀ। ਜਿਸ ਨਾਲ ਕੱਲ੍ਹ ਨੂੰ ਪਹਿਲੇ ਗੇੜ ਦੀ ਵੋਟਿੰਗ 'ਚ ਕਈ ਵੱਡੇ ਆਗੂਆਂ ਦੀ ਕਿਸਮਤ ਦਾਅ 'ਤੇ ਲੱਗੇਗੀ। ਅਜੀਤ ਸਿੰਘ, ਨਿਤਿਨ ਗਡਕਰੀ, ਵੀ.ਕੇ ਸਿੰਘ, ਮਹੇਸ਼ ਸ਼ਰਮਾ ਅਤੇ ਕਈ ਹੋਰ ਦਿੱਗਜ਼ ਨੇਤਾ ਦੀ ਕਿਸਮਤ ਈਵੀਐਮ 'ਚ ਕੈਦ ਹੋਵੇਗੀ।

-PTC News

Related Post