ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ 'ਚ ਪਾਈ ਵੋਟ

By  Shanker Badra May 19th 2019 03:43 PM -- Updated: May 19th 2019 03:59 PM

ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ 'ਚ ਪਾਈ ਵੋਟ:ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ।

Lok Sabha elections 2019: Punjab governor V.P. Singh Badnore wife including Voted in Chandigarh ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ 'ਚ ਪਾਈ ਵੋਟ

ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਹਿੱਸਾ ਦੀਆਂ ਖਬਰਾਂ ਮਿਲੀਆਂ ਹਨ।

Lok Sabha elections 2019: Punjab governor V.P. Singh Badnore wife including Voted in Chandigarh ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ 'ਚ ਪਾਈ ਵੋਟ

ਇਸ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਆਪਣੀ ਪਤਨੀ ਸਮੇਤ ਚੰਡੀਗੜ੍ਹ ਦੇ ਸੈਕਟਰ -4 ਐਮਐਲਏ ਹੋਸਟਲ ਵਿੱਚ ਜਾ ਕੇ ਆਪਣੀ ਵੋਟ ਪਾਈ ਹੈ।ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੰਡੀਗੜ੍ਹ 'ਚ ਸਹੀ ਢੰਗ ਨਾਲ ਵੋਟਿੰਗ ਹੋ ਰਹੀ ਹੈ।

Lok Sabha elections 2019: Punjab governor V.P. Singh Badnore wife including Voted in Chandigarh ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ 'ਚ ਪਾਈ ਵੋਟ

ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

Lok Sabha elections 2019: Punjab governor V.P. Singh Badnore wife including Voted in Chandigarh ਲੋਕ ਸਭਾ ਚੋਣਾਂ 2019 : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਨੇ ਪਤਨੀ ਸਮੇਤ ਚੰਡੀਗੜ੍ਹ 'ਚ ਪਾਈ ਵੋਟ

ਹੋਰ ਖਬਰਾਂ :ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ ‘ਤੇ ਪਰਚਾ ਦਰਜ

ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ।ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ।ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ।ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ।ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ।ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ।ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ।

-PTCNews

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post