ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਪਾਈ ਵੋਟ

By  Shanker Badra May 19th 2019 09:53 AM -- Updated: May 19th 2019 01:15 PM

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਪਾਈ ਵੋਟ:ਸੰਗਰੂਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ।

Lok Sabha elections 2019: Sangrur Parminder Singh Dhindsa Vote At Ubhawal ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਪਾਈ ਵੋਟ

ਇਸ ਦੌਰਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟ ਪਾਈ ਹੈ।ਇਸ ਦੌਰਾਨ ਉਨ੍ਹਾਂ ਦੀ ਧਰਮਪਤਨੀ ਗਗਨਦੀਪ ਕੌਰ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਮਾਤਾ ਅਤੇ ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਆਪਣੀ ਵੋਟ ਪਾਈ ਹੈ।

Lok Sabha elections 2019: Sangrur Parminder Singh Dhindsa Vote At Ubhawal ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਪਾਈ ਵੋਟ

ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ , ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ , ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਵੱਲੋਂ ਸਿਮਰਨਜੀਤ ਸਿੰਘ ਮਾਨ, ਪੰਜਾਬ ਜਮਹੂਰੀ ਗੱਠਜੋੜ ਵਲੋਂ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵਲੋਂ ਰਾਜਦੇਵ ਸਿੰਘ ਖਾਲਸਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ।ਇਸ ਹਲਕੇ ਤੋਂ ‘ਆਪ’, ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਤਿਕੋਨੇ ਮੁਕਾਬਲੇ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ।

Lok Sabha elections 2019: Sangrur Parminder Singh Dhindsa Vote At Ubhawal ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਪਾਈ ਵੋਟ

ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

Lok Sabha elections 2019: Sangrur Parminder Singh Dhindsa Vote At Ubhawal ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਪਾਈ ਵੋਟ

ਹੋਰ ਖਬਰਾਂ:ਲੋਕ ਸਭਾ ਚੋਣਾਂ 2019 :ਭਾਜਪਾ ਉਮੀਦਵਾਰ ਅਤੇ ਫ਼ਿਲਮ ਸਟਾਰ ਸੰਨੀ ਦਿਓਲ ਨੇ ਗੁਰਦਾਸਪੁਰ ‘ਚ ਪੋਲਿੰਗ ਬੂਥ ਦਾ ਲਿਆ ਜਾਇਜ਼ਾ

ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ।ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ।ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ।ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ।ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ।ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ।ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ।

-PTCNews

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post