ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ

By  Shanker Badra May 12th 2019 08:44 AM -- Updated: May 12th 2019 08:56 AM

ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ  59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ:ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਦੇਸ਼ ‘ਚ ਲੋਕ ਸਭਾ ਚੋਣਾਂ 2019 ਦੇ ਛੇਵੇਂ ਪੜਾਅ ਤਹਿਤ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਜਿਸ ਵਿੱਚ ਅੱਜ ਉਤਰ ਪ੍ਰਦੇਸ਼ ਦੀਆਂ 14, ਹਰਿਆਣਾ ਦੀਆਂ 10, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੀਆਂ 8-8, ਦਿੱਲੀ ਦੀਆਂ 7 ਤੇ ਝਾਰਖੰਡ ਦੀਆਂ 4 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ।

Lok Sabha elections 7 states 51 seats Phase 6 Of Lok Sabha Polls ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ

ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਗਰਮੀ ਤੋਂ ਪ੍ਰੇ਼ਸਾਨ ਲੋਕ ਛੱਤਰੀ ਲੈ ਕੇ ਵੋਟ ਪਾਉਣ ਲਈ ਬੂਥ ਕੇਂਦਰਾਂ ਉਤੇ ਪਹੁੰਚ ਰਹੇ ਹਨ।

Lok Sabha elections 7 states 51 seats Phase 6 Of Lok Sabha Polls ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ

ਇਹ ਦੇਸ਼ ਵਿੱਚ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਛੇਵਾਂ ਗੇੜ ਹੈ।ਇਸ ਪੜਾਅ ਵਿੱਚ 10 ਕਰੋੜ 17 ਲੱਖ 82 ਹਜ਼ਾਰ 472 ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਰਹੇ ਹਨ।ਅੱਜ ਕੁੱਲ ਮਰਦ ਵੋਟਰ 5.43 ਕਰੋੜ ਤੇ ਔਰਤ ਵੋਟਰ 4.75 ਕਰੋੜ ਵੋਟਾਂ ਪਾਉਣ ਦੇ ਹੱਕਦਾਰ ਹਨ।ਇਨ੍ਹਾਂ ਹਲਕਿਆ ਵਿੱਚ ਕੁੱਲ 1,13,167 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

Lok Sabha elections 7 states 51 seats Phase 6 Of Lok Sabha Polls ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ 51 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ

ਇਸ ਗੇੜ ਦੌਰਾਨ ਭਾਜਪਾ ਦੇ 54, ਬਸਪਾ ਦੇ 49, ਕਾਂਗਰਸ ਦੇ 46, ਸ਼ਿਵ ਸੈਨਾ ਦੇ 16, ਆਮ ਆਦਮੀ ਪਾਰਟੀ ਦੇ 12, ਤ੍ਰਿਣਮੂਲ ਕਾਂਗਰਸ ਦੇ 10, ਇੰਡੀਅਨ ਨੈਸ਼ਨਲ ਲੋਕ ਦਲ ਦੇ 10, ਸੀਪੀਆਈ ਦੇ 7, ਸੀਪੀਐੱਮ ਦੇ 6 ਤੇ 769 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Lok Sabha elections 7 states 51 seats Phase 6 Of Lok Sabha Polls ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ 51 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ

ਇਨ੍ਹਾਂ ਵਿੱਚੋਂ ਹਰਿਆਣਾ ਤੇ ਦਿੱਲੀ ਸੂਬਿਆਂ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਹਰਿਆਣਾ ’ਚ 10 ਸੀਟਾਂ ਉੱਤੇ ਵੋਟਾਂ ਪੈਣੀਆਂ ਹਨ; ਜਿੱਥੇ 1.80 ਕਰੋੜ ਤੋਂ ਵੱਧ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਸਕਣਗੇ। ਇੱਥੇ ਕੁੱਲ 223 ਉਮੀਦਵਾਰ ਚੋਣ ਮੈਦਾਨ ’ਚ ਹਨ ਤੇ ਇੱਥੇ ਕੁੱਲ ਪੋਲਿੰਗ ਸਟੇਸ਼ਨ 19,441 ਹੋਣਗੇ।

-PTCNews

Related Post