ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ 1056716 ਲੀਟਰ ਗੈਰਕਾਨੂੰਨੀ ਸ਼ਰਾਬ, 243 ਕਰੋੜ ਰੁਪਏ ਦੀ ਨਕਦੀ ਜ਼ਬਤ, ਪੜ੍ਹੋ ਪੂਰੀ ਜਾਣਕਾਰੀ

By  Jashan A April 30th 2019 09:01 PM

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ 1056716 ਲੀਟਰ ਗੈਰਕਾਨੂੰਨੀ ਸ਼ਰਾਬ, 243 ਕਰੋੜ ਰੁਪਏ ਦੀ ਨਕਦੀ ਜ਼ਬਤ, ਪੜ੍ਹੋ ਪੂਰੀ ਜਾਣਕਾਰੀ,ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆਉਣ ਵਾਲੀਆਂ ਚੋਣਾਂ ਨੂੰ ਮੁਖ ਰੱਖਦੇ ਹੋਏ ਪੰਜਾਬ 'ਚ ਬਣਾਈਆਂ ਗਈਆਂ ਸਪੈਸ਼ਲ ਮੋਨੀਟਰਿੰਗ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ 'ਚ ਗੈਰਕਾਨੂੰਨੀ ਹਥਿਆਰ, ਸ਼ਰਾਬ ਅਤੇ ਮਨੀ ਬਰਾਮਦ ਕੀਤੀ ਹੈ।

ਹੋਰ ਪੜ੍ਹੋ:ਮੁਹਾਲੀ ਪੁਲੀਸ ਵੱਲੋਂ 1 ਕਰੋੜ ਦੀ ਪੁਰਾਣੀ ਕਰੰਸੀ ਸਮੇਤ 4 ਵਿਅਕਤੀ ਗ੍ਰਿਫ਼ਤਾਰ

liq ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ 1056716 ਲੀਟਰ ਗੈਰਕਾਨੂੰਨੀ ਸ਼ਰਾਬ, 243 ਕਰੋੜ ਰੁਪਏ ਦੀ ਨਕਦੀ ਜ਼ਬਤ, ਪੜ੍ਹੋ ਪੂਰੀ ਜਾਣਕਾਰੀ

ਜਿਸ ਦੀ ਲਿਸਟ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹਨਾਂ ਟੀਮਾਂ ਨੇ ਸੂਬੇ ਅੰਦਰ 1056716 ਲੀਟਰ ਗੈਰਕਾਨੂੰਨੀ ਸ਼ਰਾਬ ਬਰਾਮਦ ਕੀਤੀ ਹੈ।

ਜਿਸ ਦੀ ਕੀਮਤ 8.54 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ 7490 ਕਿਲੋਗ੍ਰਾਮ ਸੂਬੇ ਅੰਦਰੋਂ ਨਸ਼ੀਲੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਕੀਮਤ 187.14 ਕਰੋੜ ਰੁਪਏ ਹੈ।

ਹੋਰ ਪੜ੍ਹੋ:ਪੰਜਾਬ ਦੇ ਗੈਂਗਸਟਰਾਂ ‘ਚੋਂ ਹੋਈ ਇੱਕ ਹੋਰ ਵੱਡੀ ਗ੍ਰਿਫਤਾਰੀ, ਹੋਏ ਕਈ ਹੋਰ ਅਹਿਮ ਖੁਲਾਸੇ!

liq ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ 1056716 ਲੀਟਰ ਗੈਰਕਾਨੂੰਨੀ ਸ਼ਰਾਬ, 243 ਕਰੋੜ ਰੁਪਏ ਦੀ ਨਕਦੀ ਜ਼ਬਤ, ਪੜ੍ਹੋ ਪੂਰੀ ਜਾਣਕਾਰੀ

ਨਾਲ ਹੀ 21.93 ਕਰੋੜ ਰੁਪਏ ਦੇ ਸੋਨੇ ਅਤੇ ਚਾਂਦੀ ਦੀ ਬਰਾਮਦੀ ਕੀਤੀ ਗਈ। ਉਥੇ ਹੀ ਮੋਨੀਟਰਿੰਗ ਟੀਮਾਂ ਨੇ ਸੂਬੇ ਅੰਦਰੋਂ 243 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ 116 ਕਰੋੜ ਰੁਪਏ ਦੇ ਗੈਰਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ। ਜ਼ਿਕਰ ਏ ਖਾਸ ਹੈ ਕਿ ਪੰਜਾਬ 'ਚ 19 ਮਈ ਪੰਜਾਬ 'ਚ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

 

Related Post