ਲੋਕ ਸਭਾ ਚੋਣਾਂ 2019 : ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

By  Shanker Badra April 29th 2019 11:40 AM -- Updated: May 1st 2019 05:51 PM

ਲੋਕ ਸਭਾ ਚੋਣਾਂ 2019 : ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਗੁਰਦਾਸਪੁਰ: ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।

Lok Sabha polls 2019: Sunny Deol files nomination from Gurdaspur ਲੋਕ ਸਭਾ ਚੋਣਾਂ 2019 : ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਇਸ ਤਰ੍ਹਾਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।ਇਸ ਤੋਂ ਪਹਿਲਾਂ ਸੰਨੀ ਦਿਓਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਓਥੇ ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਰਾਜਨੀਤੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ।ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਨੇਤਾ ਮੌਜੂਦ ਸਨ।

Lok Sabha polls 2019: Sunny Deol files nomination from Gurdaspur ਲੋਕ ਸਭਾ ਚੋਣਾਂ 2019 : ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

ਇਸ ਦੌਰਾਨ ਖ਼ਾਸ ਗੱਲ ਇਹ ਹੈ ਕਿ ਸੰਨੀ ਦਿਓਲ ਨਾਲ ਉਨ੍ਹਾਂ ਦੇ ਭਰਾ ਤੇ ਅਦਾਕਾਰ ਬੌਬੀ ਦਿਓਲ ਵੀ ਮੌਜੂਦ ਸਨ।ਉਨ੍ਹਾਂ ਦੇ ਪਹੁੰਚਣ ਦੀ ਖਬਰ ਜਦੋਂ ਸ਼ਹਿਰ ਦੇ ਲੋਕਾਂ ਨੂੰ ਪਤਾ ਲੱਗੀ ਤਾਂ ਲੋਕ ਦੋਵਾਂ ਭਰਾਵਾਂ ਦੀ ਝਲਕ ਪਾਉਣ ਲਈ ਉਤਾਵਲੇ ਹੋ ਰਹੇ ਹਨ।

Lok Sabha polls 2019: Sunny Deol files nomination from Gurdaspur ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਜਿਤਾਉਣ ਲਈ ਪਿਤਾ ਧਰਮਿੰਦਰ ਨੇ ਕੀਤੀ ਅਪੀਲ, ਕੀਤਾ ਇਹ ਟਵੀਟ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਜਿਤਾਉਣ ਲਈ ਪਿਤਾ ਧਰਮਿੰਦਰ ਨੇ ਕੀਤੀ ਅਪੀਲ, ਕੀਤਾ ਇਹ ਟਵੀਟ

ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ।

-PTCNews

Related Post